15 ਨਵੰਬਰ 2026: ਭਾਰਤ-ਪਾਕਿਸਤਾਨ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ (ਫਾਜ਼ਿਲਕਾ) ਸਰਹੱਦ ‘ਤੇ ਰੋਜ਼ਾਨਾ ਹੋਣ ਵਾਲੇ ਰਿਟਰੀਟ ਸਮਾਰੋਹ ਦਾ ਸਮਾਂ ਬਦਲ ਕੇ ਸ਼ਾਮ 4:30 ਵਜੇ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਮੌਸਮ ਵਿੱਚ ਬਦਲਾਅ ਕਾਰਨ ਲਿਆ ਗਿਆ ਹੈ। 16 ਨਵੰਬਰ ਤੋਂ, ਰਿਟਰੀਟ ਸਮਾਰੋਹ ਫ਼ਾਜ਼ਿਲਕਾ ਦੇ ਸਾਦਕੀ, ਫਿਰੋਜ਼ਪੁਰ ਦੇ ਹੁਸੈਨੀਵਾਲਾ ਅਤੇ ਸ੍ਰੀ ਅੰਮ੍ਰਿਤਸਰ ਦੇ ਨੇੜੇ ਵਾਹਗਾ-ਅਟਾਰੀ ਸਰਹੱਦ ‘ਤੇ ਸ਼ਾਮ 4:30 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਨੇ ਰਿਟਰੀਟ ਦਰਸ਼ਕਾਂ ਨੂੰ ਆਪਣੇ ਆਧਾਰ ਕਾਰਡ ਨਾਲ ਸ਼ਾਮ 4 ਵਜੇ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ।
Read More: ਛੁੱਟੀ: ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ




