July 2, 2024 10:17 pm
Mohali

ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੋਹਾਲੀ ਵੱਲੋਂ ODF ਪਲੱਸ ਅਤੇ MPLAD ਦੀ ਕਾਰਗੁਜਾਰੀ ਸਬੰਧੀ ਰੀਵਿਊ ਮੀਟਿੰਗ

ਐਸ.ਏ.ਐਸ.ਨਗਰ 4 ਅਕਤੂਬਰ 2023: ਗੀਤਿਕਾ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਐਸ.ਏ.ਐਸ.ਨਗਰ (Mohali) ਵੱਲੋਂ ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ , ਸਮੂਹ ਬੀ.ਡੀ.ਪੀ.ਓ ਸਹਿਬਾਨ ਅਤੇ ਮਗਨਰੇਗਾ ਸਟਾਫ ਨਾਲ ਓ ਡੀ ਐਫ ਪਲੱਸ ਅਤੇ ਐਮ.ਪੀ.ਲੈਡ ਦੀ ਕਾਰਗੁਜਾਰੀ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਐਮ.ਪੀ.ਲੈਡ ਸਕੀਮ ਅਧੀਨ ਪੇਂਡੂ ਖੇਤਰਾ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਭੇਜਣ ਦੀ ਹਦਾਇਤ ਕੀਤੀ ਗਈ।

ਓ ਡੀ ਐਫ ਪਲੱਸ ਸਬੰਧੀ ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵੱਲੋਂ ਦਿੱਤੇ ਗਏ ਟਿੱਚਿਆ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ।ਉਹਨਾਂ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਜਿਲ੍ਹਾ ਐਸ.ਏ.ਐਸ.ਨਗਰ (Mohali) ਵੱਲੋਂ 39 ਪ੍ਰਤੀਸ਼ਤ ਟੀਚਾ ਪ੍ਰਾਪਤ ਕਰ ਲਿਆ ਗਿਆ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਤੀ 15 ਅਕਤੂਬਰ ਤੱਕ 50 ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਰੀਵਿਊ ਕੀਤਾ ਗਿਆ।ਸਮੂਹ ਮਗਨਰਗਾ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਵਿੱਚ ਵੱਧ ਤੋਂ ਵੱਧ ਖੇਡ ਮੈਦਾਨ ਬਣਾਏ ਜਾਣ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆ ਤੋਂ ਦੂਰ ਕਰਕੇ ਖੇਡਾ ਵੱਲ ਪ੍ਰੇਰਿਤ ਕੀਤਾ ਜਾ ਸਕੇ ਅਤੇ ਹੋਰ ਜੋ ਵਿਕਾਸ ਦੇ ਕੰਮ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਹਨ ਉਹਨਾਂ ਵਿੱਚ ਤੇਜ਼ੀ ਲਿਆਂਦੀ ਜਾਵੇ।