July 3, 2024 3:44 am
ਲੁਧਿਆਣਾ ਬੰਬ ਧਮਾਕੇ

ਲੁਧਿਆਣਾ ਬੰਬ ਧਮਾਕੇ ਸੰਬੰਧੀ ਸੁਰਾਗ ਦੇਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ

ਚੰਡੀਗੜ੍ਹ 19 ਅਪ੍ਰੈਲ 2022: ਬੀਤੇ ਸਾਲ 23 ਦਸੰਬਰ ਨੂੰ ਲੁਧਿਆਣਾ ਅਦਾਲਤੀ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਸਬੰਧੀ ਸੁਰਾਗ ਦੇਣ ਵਾਲੇ ਵਿਅਕਤੀ ਨੂੰ ਜਾਂਚ ਏਜੰਸੀ ਐੱਨ.ਆਈ.ਏ (NIA) ਨੇ ਪੰਜ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਜਿਕਰਯੋਗ ਹੈ ਕਿ ਦਸੰਬਰ 2021 ਨੂੰ ਹੋਏ ਬੰਬ ਧਮਾਕੇ ਵਿਚ ਬਰਖ਼ਾਸਤ ਪੁਲਿਸ ਮੁਲਾਜ਼ਮ ਗਗਨਦੀਪ ਸਿੰਘ ਦੀ ਮੌਤ ਹੋ ਗਈ ਸੀ । ਉਸ ਵੇਲੇ ਪੁਲਿਸ ਅਧਿਕਾਰੀਆਂ ਵਲੋਂ ਇਹ ਖ਼ੁਲਾਸਾ ਕੀਤਾ ਗਿਆ ਸੀ ਕਿ ਪੁਲਿਸ ਮੁਲਾਜ਼ਮ ਜੋ ਕਿ ਬੰਬ ਧਮਾਕੇ ਦੌਰਾਨ ਮਾਰਿਆ ਗਿਆ ਹੈ, ਉਸ ਵਲੋਂ ਹੀ ਇਹ ਬੰਬ ਧਮਾਕਾ ਕੀਤਾ ਗਿਆ ਹੈ। ਬਾਅਦ ਵਿਚ ਇਹ ਜਾਂਚ ਐੱਨ. ਆਈ. ਏ. ਦੇ ਹਵਾਲੇ ਕਰ ਦਿੱਤੀ ਗਈ ਸੀ।

Ludhiana bomb blast

ਐਨ.ਆਈ.ਏ.(NIA) ਵਲੋਂ ਇਸ ਮਾਮਲੇ ਵਿਚ ਪਿਛਲੇ 3 ਮਹੀਨਿਆਂ ਤੋਂ ਜਾਂਚ ਕੀਤੀ ਜਾ ਰਹੀ ਹੈ, ਪਰ ਜਾਂਚ ਦੌਰਾਨ ਜਾਂਚ ਏਜੰਸੀ ਵਲੋਂ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਇਸ ਸਬੰਧੀ ਜਾਂਚ ਏਜੰਸੀ ਦੇ ਅਧਿਕਾਰੀ ਕੁਝ ਖਾਸ ਸੁਰਾਗ਼ ਦੇਣ ਵਿਚ ਸਫ਼ਲ ਹੋਏ ਸਨ। ਇਸ ਲਈ ਹੁਣ ਅਧਿਕਾਰੀਆਂ ਵਲੋਂ ਬੰਬ ਧਮਾਕੇ ਸਬੰਧੀ ਸੁਰਾਗ ਦੇਣ ਵਾਲੇ ਵਿਅਕਤੀ ਨੂੰ ਪੰਜ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਸ ਦਾ ਨਾਮ ਵੀ ਗੁਪਤ ਰੱਖਣ ਬਾਰੇ ਕਿਹਾ ਗਿਆ ਹੈ।