Riasi

ਰਿਆਸੀ ਬੱਸ ਹਮਲਾ: ਮ੍ਰਿਤਕ ਤੇ ਜ਼ਖ਼ਮੀ ਸ਼ਰਧਾਲੂਆਂ ਦੇ ਵਾਰਸਾਂ ਲਈ ਆਰਥਿਕ ਸਹਾਇਤਾ ਦਾ ਐਲਾਨ

ਚੰਡੀਗੜ੍ਹ, 10 ਜੂਨ 2024: ਜੰਮੂ-ਕਸ਼ਮੀਰ ਦੇ ਰਿਆਸੀ (Riasi) ਜ਼ਿਲ੍ਹੇ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ‘ਤੇ ਹੋਏ ਹਮਲੇ (Riasi bus attack) ਦੀ ਜਾਂਚ ਐਨ.ਆਈ.ਏ (NIA) ਕਰੇਗੀ। ਇਸਦੇ ਨਾਲ ਹੀ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਰਿਆਸੀ ਹਮਲੇ ਵਿਚ ਮਾਰੇ ਗਏ ਸ਼ਰਧਾਲੂਆਂ ਦੇ ਪਰਵਾਰਿਕ ਵਾਰਸਾਂ ਨੂੰ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਹਮਲੇ (Riasi bus attack) ‘ਚ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ, ਜੋ ਕਿ ਰਿਆਸੀ ਦੇ ਵੱਖ-ਵੱਖ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ। ਜਿਕਰਯੋਗ ਹੈ ਕਿ ਬੀਤੇ ਕੱਲ੍ਹ ਹਮਲੇ ਵਿਚ 9 ਜਣਿਆਂ ਦੀ ਮੌਤ ਹੋ ਗਈ ਸੀ ਤੇ 33 ਜਣੇ ਜ਼ਖ਼ਮੀ ਹੋ ਗਏ ਸਨ।

Scroll to Top