gas cylinder and petrol

ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਗੈਸ ਸਿਲੰਡਰ ਦੀਆਂ ਵੀ ਵਧੀਆ ਕੀਮਤਾਂ

ਚੰਡੀਗੜ੍ਹ 22 ਮਾਰਚ 2022 : ਜਿਸ ਦੀ ਲੰਬੇ ਸਮੇਂ ਤੋਂ ਉਮੀਦ ਕੀਤੀ ਜਾ ਰਹੀ ਸੀ ਅੱਜ ਉਹੀ ਹੋ ਗਿਆ ਹੈ ਅਤੇ ਅੱਜ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ (petrol and diesel) ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਵਾਧਾ ਰੂਸ-ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਸ਼ਵ ਪੱਧਰ ‘ਤੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਹੁਣ ਤੋਂ ਕੀਮਤਾਂ ਵਿੱਚ ਰੋਜ਼ਾਨਾ ਵਾਧਾ ਹੋਣ ਦੀ ਵੀ ਸੰਭਾਵਨਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ (petrol and diesel) ਦੀਆਂ ਕੀਮਤਾਂ ਵਿੱਚ 137 ਦਿਨਾਂ ਬਾਅਦ ਵਾਧਾ ਹੋਇਆ ਹੈ ਅਤੇ ਇਸ ਤੋਂ ਪਹਿਲਾਂ 4 ਨਵੰਬਰ ਨੂੰ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।

ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 96.21 ਰੁਪਏ ਹੋ ਗਈ ਹੈ। ਜਦੋਂ ਕਿ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਤੋਂ ਹੁਣ 87.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ 22 ਮਾਰਚ, 2022 ਨੂੰ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 110.82 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦੋਂ ਕਿ ਡੀਜ਼ਲ ਦੀ ਕੀਮਤ 95 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ, ਜੋ 4 ਮਹੀਨਿਆਂ ਤੋਂ 94.14 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ
ਇਸ ਦੇ ਨਾਲ ਹੀ ਘਰੇਲੂ ਰਸੋਈ ਗੈਸ ਸਿਲੰਡਰ (gas cylinder) ਦੀ ਕੀਮਤ 50 ਰੁਪਏ ਵਧ ਗਈ ਹੈ। ਨਵੀਂ ਕੀਮਤ ਅੱਜ (ਮੰਗਲਵਾਰ) ਤੋਂ ਲਾਗੂ ਹੋਵੇਗੀ। 6 ਅਕਤੂਬਰ 2021 ਤੋਂ ਬਾਅਦ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧੀਆਂ ਹਨ। ਅੱਜ ਤੋਂ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ (gas cylinder) ਦੀ ਕੀਮਤ 899.50 ਰੁਪਏ ਤੋਂ ਵਧ ਕੇ 949.5 ਰੁਪਏ ਹੋ ਗਈ ਹੈ।

Scroll to Top