Ghaggar

ਘੱਗਰ ਦਰਿਆ ਅਤੇ ਭਾਖੜਾ ਡੈਮ ‘ਚ ਵਧ ਰਹੇ ਪਾਣੀ ਨੇ ਫਿਰ ਵਧਾਈ ਪੰਜਾਬ ਦੀ ਚਿੰਤਾ

ਚੰਡੀਗੜ੍ਹ , 22 ਜੁਲਾਈ 2023: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹਾਲਾਤ ਆਮ ਵਾਂਗ ਨਜ਼ਰ ਆ ਰਹੇ ਸਨ, ਪਰ ਹਿਮਾਚਲ ਦੀਆਂ ਪਹਾੜੀਆਂ ਅਤੇ ਪੰਜਾਬ ‘ਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਘੱਗਰ (Ghaggar) ਦਰਿਆ ਦੇ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿੱਚ ਘੱਗਰ ਵਿੱਚ ਪਾਣੀ ਵਧ ਗਿਆ ਹੈ। ਪੰਚਕੂਲਾ ਤੋਂ ਨਿਕਲ ਕੇ ਘੱਗਰ ਮੋਹਾਲੀ ਰਾਹੀਂ ਪੰਜਾਬ ਵਿੱਚ ਦਾਖ਼ਲ ਹੁੰਦਾ ਹੈ ਅਤੇ ਫਿਰ ਪਟਿਆਲਾ, ਸੰਗਰੂਰ, ਮਾਨਸਾ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੈ।

ਪੰਚਕੂਲਾ ‘ਚ ਘੱਗਰ (Ghaggar) ਦਾ ਪਾਣੀ ਪੱਧਰ ਵਧਣ ਤੋਂ ਬਾਅਦ ਪਟਿਆਲਾ, ਮਾਨਸਾ ਅਤੇ ਹੋਰ ਜ਼ਿਲਿਆਂ ਦੇ ਨਾਲ ਲੱਗਦੇ ਇਲਾਕਿਆਂ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਚਾਅ ਟੀਮਾਂ ਤੋਂ ਇਲਾਵਾ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਸਥਿਤੀ ਪਹਿਲਾਂ ਵਰਗੀ ਨਾ ਬਣ ਜਾਵੇ। ਇਸਦੇ ਨਾਲ ਹੀ ਪਟਿਆਲਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਰਾਲਾ, ਮਾੜੀਆਂ, ਲੋਹਸਿੰਬਲੀ ਦਾ ਦੌਰਾ ਕੀਤਾ ਗਿਆ ਹੈ |

ਦੂਜੇ ਪਾਸੇ ਹਿਮਾਚਲ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਸਤਲੁਜ ਅਤੇ ਹੋਰ ਦਰਿਆਵਾਂ ਵਿੱਚ ਪਾਣੀ ਵਧਣ ਕਾਰਨ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1651 ਫੁੱਟ ਨੂੰ ਪਾਰ ਕਰ ਗਿਆ ਹੈ। ਭਾਖੜਾ ਡੈਮ ਦਾ ਖ਼ਤਰਾ ਪੱਧਰ 1680 ਫੁੱਟ ਹੈ ਅਤੇ ਇਸ ਸਮੇਂ ਪਾਣੀ ਦਾ ਪੱਧਰ ਇਸ ਤੋਂ 29 ਫੁੱਟ ਹੇਠਾਂ ਹੈ। ਹਾਲਾਂਕਿ ਡੈਮ ਦੇ ਪਾਣੀ ਦਾ ਪੱਧਰ ਫਲੱਡ ਗੇਟ ਦੇ ਪੱਧਰ ਤੋਂ 6 ਫੁੱਟ ਨੂੰ ਪਾਰ ਕਰ ਗਿਆ ਹੈ।

ਪੰਜਾਬ ਦੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਤਾਜ਼ਾ ਸਥਿਤੀ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਸ਼ੱਕ ਉਪ ਮੰਡਲ ਮੈਜਿਸਟਰੇਟ ਨੰਗਲ ਵੱਲੋਂ ਜਾਰੀ ਪੱਤਰ ਤੋਂ ਹੋਇਆ, ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

उपमंडल मजिस्ट्रेट नंगल द्वारा जारी लेटर।

ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 22 ਤੋਂ 24 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਗਰਜ ਨਾਲ ਬਾਰਿਸ਼ ਪੈ ਸਕਦੀ ਹੈ। ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਸ਼ਹਿਰਾਂ ਅਤੇ ਇਲਾਕਿਆਂ ‘ਚ ਪਾਣੀ ਭਰ ਸਕਦਾ ਹੈ।

Scroll to Top