Pashupati Kumar Paras

RLJP ਪ੍ਰਧਾਨ ਪਸ਼ੂਪਤੀ ਕੁਮਾਰ ਪਾਰਸ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 19 ਮਾਰਚ 2024: ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ (ਆਰ.ਐਲ.ਜੇ.ਪੀ.) ਦੇ ਰਾਸ਼ਟਰੀ ਪ੍ਰਧਾਨ ਪਸ਼ੂਪਤੀ ਕੁਮਾਰ ਪਾਰਸ (Pashupati Kumar Paras)  ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਨਡੀਏ ਵਿੱਚ ਮੇਰੇ ਨਾਲ ਬੇਇਨਸਾਫ਼ੀ ਹੋਈ ਹੈ। ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਪਸ਼ੂਪਤੀ ਕੁਮਾਰ ਪਾਰਸ ਨੇ ਕਿਹਾ ਕਿ 5-6 ਦਿਨ ਪਹਿਲਾਂ ਮੈਂ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਮੈਂ ਐਨਡੀਏ ਵੱਲੋਂ ਸੀਟਾਂ ਦਾ ਐਲਾਨ ਹੋਣ ਤੱਕ ਇੰਤਜ਼ਾਰ ਕਰਾਂਗਾ।

ਉਨ੍ਹਾਂ (Pashupati Kumar Paras) ਕਿਹਾ ਕਿ ਅਸੀਂ ਐਨਡੀਏ ਦੀ ਬਹੁਤ ਈਮਾਨਦਾਰੀ ਨਾਲ ਸੇਵਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਵੱਡੇ ਆਗੂ ਹਨ, ਪਰ ਸਾਡੀ ਪਾਰਟੀ ਅਤੇ ਸਾਡੇ ਨਾਲ ਨਿੱਜੀ ਤੌਰ ‘ਤੇ ਬੇਇਨਸਾਫ਼ੀ ਹੋਈ ਹੈ। ਇਸ ਲਈ ਮੈਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।

Image

ਜਿਕਰਯੋਗ ਹੈ ਕਿ ਸੋਮਵਾਰ ਨੂੰ ਐਨਡੀਏ ਨੇ ਬਿਹਾਰ ਦੀਆਂ 40 ਲੋਕ ਸਭਾ ਸੀਟਾਂ ਲਈ ਸ਼ੀਟ ਸ਼ੇਅਰਿੰਗ ਦਾ ਐਲਾਨ ਕੀਤਾ। ਭਾਜਪਾ, ਜੇਡੀਯੂ, ਐਲਜੇਪੀ (ਰਾਮ ਵਿਲਾਸ), ਰਾਸ਼ਟਰੀ ਲੋਕ ਮੋਰਚਾ ਅਤੇ ਐਚਏਐਮ ਵਿਚਕਾਰ ਸੀਟਾਂ ਦੀ ਵੰਡ ਕੀਤੀ ਗਈ ਸੀ। ਇਸ ਦੇ ਨਾਲ ਹੀ ਇਸ ਡਿਵੀਜ਼ਨ ਵਿੱਚ ਪਸ਼ੂਪਤੀ ਕੁਮਾਰ ਪਾਰਸ ਦੀ ਪਾਰਟੀ ਨੂੰ ਇੱਕ ਵੀ ਸੀਟ ਨਹੀਂ ਮਿਲੀ ਹੈ। ਗਠਜੋੜ ਅੰਦਰ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਦੋਂ ਤੋਂ ਉਹ ਨਾਰਾਜ਼ ਚੱਲ ਰਹੇ ਹਨ।

Scroll to Top