ਚੰਡੀਗੜ੍ਹ, 18 ਅਗਸਤ, 2023: ਕੇਰਲ (Kerala) ਦੇ ਤ੍ਰਿਸ਼ੂਰ ਜ਼ਿਲੇ ਦੇ ਕਨੀਮੰਗਲਮ ਨੇੜੇ ਇਕ ਨਿੱਜੀ ਬੱਸ ਦੇ ਪਲਟ ਜਾਣ ਕਾਰਨ 30 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ । ਕੇਰਲ ਦੇ ਮਾਲ ਮੰਤਰੀ ਕੇ ਰਾਜਨ ਨੇ ਇਹ ਜਾਣਕਾਰੀ ਦਿੱਤੀ। ਰਾਜਨ ਨੇ ਦੱਸਿਆ ਕਿ ਜ਼ਖਮੀਆਂ ਨੂੰ ਨਿੱਜੀ ਹਸਪਤਾਲਾਂ ਅਤੇ ਤ੍ਰਿਸ਼ੂਰ ਤਾਲੁਕ ਦੇ ਸਰਕਾਰੀ ਹਸਪਤਾਲਾਂ ‘ਚ ਭੇਜ ਦਿੱਤਾ ਗਿਆ ਹੈ। ਜ਼ਖਮੀਆਂ ਦਾ ਇੱਥੇ ਇਲਾਜ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਨੀਮੰਗਲਮ ਨੇੜੇ ਇਕ ਬੱਸ ਹਾਦਸੇ ‘ਚ ਕਰੀਬ 40 ਜਣੇ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਸਵੇਰੇ ਕਰੀਬ 50 ਸਵਾਰੀਆਂ ਨੂੰ ਲੈ ਕੇ ਜਾ ਰਹੀ ਬੱਸ ਇਕ ਹੋਰ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ | ”ਹਾਦਸੇ ‘ਚ ਜ਼ਖਮੀ ਹੋਏ ਸਾਰੇ ਜਣਿਆਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਕਿਸੇ ਵੀ ਜ਼ਖਮੀ ਦੀ ਹਾਲਤ ਗੰਭੀਰ ਨਹੀਂ ਹੈ।