ਦਸੂਹਾ ‘ਚ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਕਾਰ ‘ਚ ਸਵਾਰ ਪੰਜ ਦੋਸਤਾਂ ਦੀ ਮੌਤ

Road accident

ਚੰਡੀਗੜ੍ਹ, 27 ਜਨਵਰੀ 2024: ਪੰਜਾਬ ਦੇ ਹੁਸ਼ਿਆਰਪੁਰ ‘ਚ ਸ਼ੁੱਕਰਵਾਰ ਦੇਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ (Road accident) ‘ਚ 5 ਦੋਸਤਾਂ ਦੀ ਜ਼ਿੰਦਾ ਸੜ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਉਨ੍ਹਾਂ ਦੀ ਕਾਰ ਨੂੰ ਇਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਹਾਦਸੇ (Road accident) ਤੋਂ ਬਾਅਦ ਕਾਰ ‘ਚ ਧਮਾਕਾ ਹੋਇਆ ਅਤੇ ਫਿਰ ਉਸ ‘ਚ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਟਰੱਕ ਵੀ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਝਾੜੀਆਂ ਵਿੱਚ ਪਲਟ ਗਿਆ। ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਲੋਕਾਂ ਨੇ ਉਸ ਨੂੰ ਟਰੱਕ ਵਿੱਚੋਂ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੇ ਸਰੀਰ ਦੇ ਕਈ ਅੰਗ ਖਿੱਲਰੇ ਹੋਏ ਮਿਲੇ।

ਕਾਰ ਸਵਾਰ ਮ੍ਰਿਤਕ ਸਾਰੇ ਜਲੰਧਰ ਦੇ ਰਹਿਣ ਵਾਲੇ ਸਨ। ਇਨ੍ਹਾਂ ਦੀ ਪਛਾਣ ਰਿਸ਼ਭ ਮਿਨਹਾਸ, ਇੰਦਰਜੀਤ ਕੌਂਡਲ, ਰਾਜੂ, ਅਭੀ ਵਾਸੀ ਭਾਰਗਵ ਕੈਂਪ ਅਤੇ ਅੰਕਿਤ ਕੁਮਾਰ ਵਾਸੀ ਘਾਸ ਮੰਡੀ ਵਜੋਂ ਹੋਈ ਹੈ। ਇਹ ਸਾਰੇ ਇੱਕ ਕਾਰ ਵਿੱਚ ਜਲੰਧਰ ਤੋਂ ਪਠਾਨਕੋਟ ਜਾ ਰਹੇ ਸਨ।

ਥਾਣਾ ਦਸੂਹਾ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪੁੱਜੇ। ਹਾਦਸੇ ਵਿੱਚ ਨੁਕਸਾਨੀ ਗਈ ਕਾਰ ਜਲੰਧਰ ਨੰਬਰ ਦੀ ਸੀ। ਜਾਂਚ ਤੋਂ ਬਾਅਦ ਅੱਜ ਮਾਮਲਾ ਦਰਜ ਕੀਤਾ ਜਾਵੇਗਾ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਭੇਜ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।