ਚੰਡੀਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 7ਵੀਂ ਜਮਾਤ ਦੀ ਵਿਦਿਆਰਥਣ ਦੀ ਗਈ ਜਾਨ

Accident

ਚੰਡੀਗੜ੍ਹ, 7 ਮਈ 2024: ਚੰਡੀਗੜ੍ਹ (Chandigarh) ‘ਚ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਐਕਟਿਵਾ ‘ਤੇ ਆਪਣੀ ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ ਦੀ ਵਿਦਿਆਰਥਣ ਦੀ ਹਾਦਸੇ ‘ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਸਵੇਰੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ।

ਮ੍ਰਿਤਕਾ ਦੀ ਪਛਾਣ 12 ਸਾਲਾ ਅਨੰਨਿਆ ਵਜੋਂ ਹੋਈ ਹੈ। ਉਸ ਦੀ ਮਾਂ ਉਸ ਨੂੰ ਐਕਟਿਵਾ ‘ਤੇ ਸਕੂਲ ਛੱਡਣ ਜਾ ਰਹੀ ਸੀ ਕਿ ਟਰੱਕ ਚਾਲਕ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅਨੰਨਿਆ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮਾਂ-ਧੀ ਜ਼ੀਰਕਪੁਰ ਦੀ ਪ੍ਰੀਤ ਕਾਲੋਨੀ ਦੀਆਂ ਰਹਿਣ ਵਾਲੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।