11 ਮਈ 2025: ਮੁਹਾਲੀ (mohali) ਤੋਂ ਚੱਪੜਚਿੜੀ ਪਿੰਡਾਂ ਰਾਹੀਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੋਂ ਲੰਘਦੀ ਮੁੱਖ ਸੜਕ ਦੀ ਹਾਲਤ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਇਲਾਕੇ ਦੇ ਰਹਿਣ ਵਾਲੇ ਲੋਕ ਤੇ ਆਉਣ-ਜਾਣ ਵਾਲੇ ਦਿਨੋਂ-ਦਿਨ ਪਰੇਸ਼ਾਨ ਹੋ ਰਹੇ ਹਨਉਥੇ ਹੀ ਅੱਜ ਮੋਹਾਲੀ ਦੇ MLA ਕੁਲਵੰਤ ਸਿੰਘ (kulwant singh) ਦੇ ਯਤਨਾਂ ਸਦਕਾ ਇਸ ਸੜਕ ਦੀ ਮੁਰੰਮਤ ਕੀਤੀ ਜਾ ਰਹੀ ਹੈ, ਦੱਸ ਦੇਈਏ ਕਿ ਪਿੰਡਵਾਸੀ ਕਈ ਸਾਲਾਂ ਤੋਂ ਮੰਗ ਕਰ ਰਹੇ ਸੀ ਕਿ ਇਸ ਸੜਕ ਨੂੰ ਪੱਕੇ ਤੌਰ ਤੇ ਠੀਕ ਕਰਵਾਇਆ ਜਾਵੇ|
ਜਾਣਕਾਰੀ ਦੇ ਅਨੁਸਾਰ ਦੱਸ ਦੇਈਏ ਕਿ ਅੱਜ ਮੌਕੇ ਤੇ MLA ਕੁਲਵੰਤ ਸਿੰਘ (kulwant singh) ਦੇ ਭਰਾ ਕੁਲਦੀਪ ਸਿੰਘ ਇਸ ਪਿੰਡ ਦੇ ਵਿੱਚ ਆਪ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਹੀ ਪਿੰਡ ਵਾਸੀਆਂ ਦੇ ਵਲੋਂ ਇਸ ਮੁਹਿੰਮ ਨੂੰ ਲੈ ਕੇ ਕੁਲਦੀਪ ਸਿੰਘ ਦਾ ਧੰਨਵਾਦ ਵੀ ਕੀਤਾ ਗਿਆ, ਤੇ ਹੁਣ ਪਿੰਡ ਦੀ ਸੜਕ ਤੇ ਕੰਮ ਜਾਰੀ ਹੈ|
ਉਨ੍ਹਾਂ ਦੱਸਿਆ ਕਿ ਇਸ ਨਵੀਨੀਕਰਨ ਪ੍ਰੋਜੈਕਟ ਵਿੱਚ 377.45 ਲੱਖ ਰੁਪਏ ਦੀ ਲਾਗਤ ਨਾਲ 2.05 ਕਿਲੋਮੀਟਰ ਲੰਬੀ 18 ਫੁੱਟ ਚੌੜੀ ਸੜਕ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਦੇ ਕੰਮ ਦੇ ਦਾਇਰੇ ਵਿੱਚ 80 ਐਮ ਐਮ ਇੰਟਰਲਾਕਿੰਗ ਪੇਵਰ (ਟਾਇਲ) ਲਾਉਣਾ ਅਤੇ ਉਸ ਤੋਂ ਬਾਅਦ 8.52 ਲੱਖ ਰੁਪਏ ਦੀ ਪੰਜ ਸਾਲਾਂ ਦੀ ਦੇਖਭਾਲ ਦਾ ਪ੍ਰਬੰਧ ਸ਼ਾਮਲ ਹੈ। ਵਿਧਾਇਕ ਦੇ ਅਨੁਸਾਰ ਮੋਹਾਲੀ ਤੋਂ ਖਰੜ-ਲਾਂਡਰਾ ਸੜਕ ਤੱਕ ਇਸਦੇ ਮਹੱਤਵਪੂਰਨ ਸੰਪਰਕ ਕਾਰਨ ਵੱਡੀ ਆਵਾਜਾਈ ਦਾ ਸਾਹਮਣਾ ਕਰਨਾ ਪੈਂਦਾ ਹੋਣ ਕਾਰਨ, ਨਵੀਨੀਕਰਨ ਦੀ ਤੁਰੰਤ ਲੋੜ ਸੀ।
ਵਿਧਾਇਕ ਨੇ ਅੱਗੇ ਕਿਹਾ ਕਿ ਕੱਲ੍ਹ ਨਿਕਲਣ ਵਾਲੇ ਫਤਿਹ ਮਾਰਚ ਦੇ ਸੰਦਰਭ ਵਿੱਚ, ਖ਼ਰਾਬ ਸੜ੍ਹਕ ਨੂੰ ਨਿਰਵਿਘਨ ਚੱਲਣਯੋਗ ਬਣਾਉਣ ਦੇ ਅਰਜ਼ੀ ਉਪਾਅ ਵਜੋਂ, ਸੰਗਤਾਂ ਦੀ ਸਹੂਲਤ ਲਈ, ਲੋਕ ਨਿਰਮਾਣ ਵਿਭਾਗ ਦੁਆਰਾ ਤੁਰੰਤ ਗੈਰ-ਬਿਟੂਮਿਨਸ (ਲੁੱਕ ਤੋਂ ਬਗੈਰ) ਪੈਚਵਰਕ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ ਐਤਵਾਰ ਸ਼ਾਮ ਤੱਕ ਪੂਰਾ ਲਿਆ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ. ਭਗਵੰਤ ਸਿੰਘ ਮਾਨ ਸਰਕਾਰ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਹਲਕੇ ਦੀਆਂ ਕਈ ਹੋਰ ਲਿੰਕ ਸੜਕਾਂ ਦਾ ਵੀ ਨਵੀਨੀਕਰਨ ਅਤੇ ਮੁਰੰਮਤ ਕੀਤੀ ਜਾਵੇਗੀ।