July 7, 2024 6:04 pm
Malwinder Singh Kang

‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ‘ਚ ਹਰਜੋਤ ਬੈਂਸ ਵੱਲੋਂ ਵੱਖ-ਵੱਖ ਪਿੰਡਾਂ ‘ਚ ਰੋਡ ਸ਼ੋਅ

ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ 2024: ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ (Malwinder Singh Kang) ਦੇ ਹੱਕ ਵਿੱਚ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਮੋਟਰਸਾਈਕਲਾਂ ‘ਤੇ ਰੋਡ ਸ਼ੋਅ ਕੀਤਾ ।

ਇਸ ਮੌਕੇ ਤੇ ਮੰਤਰੀ ਹਰਜੋਤ ਬੈਂਸ ਵੱਲੋ ਮੋਟਰਸਾਈਕਲ ਰੋਡ ਸ਼ੋਅ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਲਈ ਉਮੀਦਵਾਰ ਮਲਵਿੰਦਰ ਸਿੰਘ ਕੰਗ ਵੀ ਮੰਤਰੀ ਹਰਜੋਤ ਬੈਂਸ ਨਾਲ ਉਹਨਾਂ ਦੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਚੋਣ ਪ੍ਰਚਾਰ ਕਰਦੇ ਹੋਏ ਨਜ਼ਰ ਆਏ।

ਇਸ ਮੌਕੇ ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਅੰਦਰ ਲੋਕਾਂ ਦਾ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਤੇ ਇਹ ਜੋਸ਼ ਆਉਣ ਵਾਲੀਆਂ ਚੋਣਾਂ ਵਿੱਚ ਵੋਟਾਂ ਵਿੱਚ ਤਬਦੀਲ ਹੋਵੇਗਾ ਤੇ ਮਲਵਿੰਦਰ ਸਿੰਘ ਕੰਗ ਇਲਾਕੇ ਦੀ ਆਵਾਜ਼ ਬਣ ਕੇ ਦੇਸ਼ ਦੀ ਸੰਸਦ ਵਿੱਚ ਗੂੰਜਣਗੇ। ਇਸ ਮੌਕੇ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਕਿਹਾ ਕਿ ਪੰਜਾਬ ਦੇ ਹੱਕ ਇਸ ਸਮੇਂ ਕੇਂਦਰ ਵੱਲੋਂ ਖੋਹੇ ਜਾ ਰਹੇ ਹਨ ਅਤੇ ਉਸ ਵਿਅਕਤੀ ਨੂੰ ਹੀ ਲੋਕ ਸਭਾ ਵਿੱਚ ਭੇਜਿਆ ਜਾਵੇ, ਜਿਹੜਾ ਪੰਜਾਬ ਦੀ ਆਵਾਜ਼ ਬਣ ਕੇ ਲੋਕਾਂ ਦੀ ਗੱਲ ਸੰਸਦ ਵਿੱਚ ਰੱਖ ਸਕੇ। ਮੰਤਰੀ ਬੈਂਸ ਨੇ ਕਿਹਾ ਕਿ ਸੂਬੇ ਚ 13 ਦੀਆਂ 13 ਸੀਟਾਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿੱਤਾਉਗੇ ਤੇ ਇਹ ਬੁਲੰਦ ਆਵਾਜ਼ਾਂ ਪੰਜਾਬ ਦੀ ਆਵਾਜ਼ ਬਣਕੇ ਦੇਸ਼ ਦੀ ਸੰਸਦ ਅੰਦਰ ਗੂੰਜਣਗੀਆਂ ।