Site icon TheUnmute.com

ਪੰਜਾਬ ‘ਚ ਸੜਕਾਂ ਦਾ ਹੋਵੇਗਾ ਸੁਧਾਰ, 26 ਪ੍ਰਾਜੈਕਟ 2023-24 ਦੌਰਾਨ 1851 ਕਰੋੜ ਰੁਪਏ ਨਾਲ ਮੁਕੰਮਲ ਹੋਣਗੇ

ਪੰਜਾਬ ‘ਚ ਸੜਕਾਂ

ਚੰਡੀਗੜ੍ਹ 11 ਅਗਸਤ 2022: ਸੂਬੇ ਦੇ ਸੜਕੀ ਨੈੱਟਵਰਕ ਨੂੰ ਬਿਹਤਰ ਬਣਾਉਣ ਲਈ, ਪੰਜਾਬ ਵਿੱਚ 26 ਪ੍ਰਾਜੈਕਟ ਪ੍ਰਕਿਰਿਆ ਅਧੀਨ ਹਨ ਅਤੇ ਇਨ੍ਹਾਂ ਨੂੰ 2023-24 ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਵਾਨਤ 1851 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਵਿੱਚ 8 ਵੱਡੇ ਤੇ ਛੋਟੇ ਪੁੱਲ, 388 ਕਿਲੋਮੀਟਰ ਕੌਮੀ ਮਾਰਗਾਂ ਦੀ ਅਪਗ੍ਰੇਡੇਸ਼ਨ ਦੇ ਕੰਮ ਪ੍ਰਗਤੀ ਅਧੀਨ ਹਨ, ਜੋ ਕਿ ਵਿੱਤੀ ਸਾਲ 2023-24 ਦੌਰਾਨ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਨੰਗਲ ਵਿਖੇ 58.77 ਕਰੋੜ ਰੁਪਏ ਅਤੇ 123.8 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਰੇਲਵੇ ਓਵਰ ਬ੍ਰਿਜ

ਉਨ੍ਹਾਂ ਦੱਸਿਆ ਕਿ ਨੰਗਲ ਵਿਖੇ 58.77 ਕਰੋੜ ਰੁਪਏ ਅਤੇ 123.8 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਰੇਲਵੇ ਓਵਰ ਬ੍ਰਿਜ, ਮੋਗਾ-ਕੋਟ ਈਸੇ ਖਾਂ-ਮੱਖੂ-ਹਰੀਕੇ-ਖਾਲੜਾ ਮਾਰਗ ਨੂੰ 293.64 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਅਪਗ੍ਰੇਡ ਕਰਨਾ, ਮੱਖੂ-ਹਰੀਕੇ ਮਾਰਗ ਨੂੰ 192.48 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਅਪਗ੍ਰੇਡ ਕਰਨ ਦੇ ਨਾਲ-ਨਾਲ ਇੱਕ ਸਾਂਝੇ ਪੁੱਲ ਅਤੇ ਦੋ ਰੇਲਵੇ ਅੰਡਰ ਬ੍ਰਿਜਾਂ ਦੀ ਉਸਾਰੀ ਕਰਨੀ, ਟੋਹਾਣਾ (ਪੰਜਾਬ/ਹਰਿਆਣਾ ਸਰਹੱਦ) ਤੋਂ ਮੂਨਕ-ਜਾਖਲ-ਬੁੱਢਲਾਡਾ-ਭੀਖੀ ਮਾਰਗ ਨੂੰ 293.1 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰਨ ਅਤੇ ਅਪਗ੍ਰੇਡ ਕਰਨਾ ਅਤੇ ਪਿੰਡ ਜੰਡੂ ਸਿੰਘਾ ਤੋਂ ਪਿੰਡ ਮਦਾਰਾ (ਕੌਮੀ ਮਾਰਗ 03) ਨੂੰ 15.04 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਕਰਨ ਕੀਤਾ ਜਾ ਰਿਹਾ ਹੈ।

ਸ. ਈ.ਟੀ.ਓ. ਨੇ ਦੱਸਿਆ ਕਿ ਕੌਮੀ ਮਾਰਗ 703-ਏ ਵਿਖੇ 6.06 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਛੋਟੇ ਪੁੱਲਾਂ ਦੀ ਉਸਾਰੀ ਕਰਨੀ, ਸਲਾਬਤਪੁਰਾ-ਫੂਲ ਮਾਰਗ ਦੀ 84.09 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਅਪਗ੍ਰੇਡ ਕਰਨਾ, ਜਲੰਧਰ-ਕਪੂਰਥਲਾ-ਸੁਲਤਾਨਪੁਰ ਲੋਧੀ-ਮੱਖੂ ਮਾਰਗ ਦੀ 39.68 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕਰਨਾ ਅਤੇ ਚਾਰ ਮਾਰਗੀਕਰਨ ਕਰਨਾ, 22.71 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ `ਤੇ ਪੁੱਲ ਦੀ ਉਸਾਰੀ, ਪਠਾਨਕੋਟ-ਬਨੀਖੇਤ ਮਾਰਗ ਦਾ 32.14 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ ਅਤੇ 67.19 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਨਕੋਦਰ-ਮੋਗਾ ਮਾਰਗ ਨੂੰ ਚੌੜਾ ਅਤੇ ਚਾਰ ਮਾਰਗੀ ਕੀਤਾ ਜਾ ਰਿਹਾ ਹੈ।

ਜਲੰਧਰ-ਕਪੂਰਥਲਾ-ਮੱਖੂ ਮਾਰਗ ‘ਤੇ ਛੋਟੇ ਪੁੱਲ ਦੀ ਉਸਾਰੀ

ਲੋਕ ਨਿਰਮਾਣ ਮੰਤਰੀ ਨੇ ਦੱਸਿਆ 2.22 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਕਪੂਰਥਲਾ-ਮੱਖੂ ਮਾਰਗ ‘ਤੇ ਛੋਟੇ ਪੁੱਲ ਦੀ ਉਸਾਰੀ, 29.75 ਕਰੋੜ ਰੁਪਏ ਦੀ ਲਾਗਤ ਨਾਲ ਫਿਰੋਜ਼ਪੁਰ ਤੋਂ ਭਾਰਤ-ਪਾਕ ਸਰਹੱਦ ਤੱਕ ਵਹੀਕਲ ਅੰਡਰ ਪਾਸ ਦਾ ਨਿਰਮਾਣ ਕਰਨਾ, 15.77 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਤਰਾਣਾ ਬੱਸ ਸਟੈਂਡ ਵਿਖੇ ਵਹੀਕਲ ਅੰਡਰ ਪਾਸ ਦਾ ਨਿਰਮਾਣ ਕਰਨਾ, 10.35 ਕਰੋੜ ਰੁਪਏ ਦੀ ਲਾਗਤ ਨਾਲ ਟੈਕਸ ਬੈਰੀਅਰ ਜ਼ੀਕਰਪੁਰ-ਅੰਬਾਲਾ ਮਾਰਗ ਵਿਖੇ ਵਹੀਕਲ ਅੰਡਰ ਪਾਸ ਦਾ ਨਿਰਮਾਣ ਕਰਨਾ ਅਤੇ 80 ਕਰੋੜ ਰੁਪਏ ਦੀ ਲਾਗਤ ਨਾਲ ਫਗਵਾੜਾ-ਬੰਗਾ-ਨਵਾਂਸ਼ਹਿਰ-ਰੋਪੜ੍ਹ ਮਾਰਗ ਵਿਖੇ ਸਟੀਲ ਪੁੱਲ ਦੀ ਉਸਾਰੀ ਕੀਤੀ ਜਾ ਰਹੀ ਹੈ।

ਬਰਨਾਲਾ-ਮਾਨਸਾ-ਸਰਦੂਲਗੜ੍ਹ ਮਾਰਗ ਲਈ 84.59 ਕਰੋੜ ਰੁਪਏ

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਰਨਾਲਾ-ਮਾਨਸਾ-ਸਰਦੂਲਗੜ੍ਹ ਮਾਰਗ ਦਾ 84.59 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀ ਕਰਨ ਕਰਨਾ, ਹੁਸੈਨੀਵਾਲਾ-ਫਿਰੋਜਪੁਰ ਕੈਂਟ-ਮਲਵਾਲ ਮਾਰਗ ਦਾ 22.31 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ, ਅਬੋਹਰ ਬਾਈਪਾਸ ਮਾਰਗ ਦਾ 7.85 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ, ਜਲੰਧਰ-ਕਪੂਰਥਲਾ-ਸੁਲਤਾਨਪੁਰ ਲੋਧੀ-ਲੋਹੀਆਂ-ਮੱਖੂ ਮਾਰਗ ਦਾ 19.34 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ, ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਮਾਰਗ ਦਾ 41.92 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ ਅਤੇ ਪਠਾਨਕੋਟ ਤੋਂ ਜੰਮੂ ਮਾਰਗ ਦਾ 12.19 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ 17.32 ਕਰੋੜ ਰੁਪਏ ਦੀ ਲਾਗਤ ਨਾਲ ਪੱਤੋਂ-ਜਵਾਹਰ ਸਿੰਘ ਵਾਲਾ ਤੋਂ ਕਾਂਗੜ ਸੜਕ ਨੂੰ ਚੌੜਾ ਅਤੇ ਅਪਗ੍ਰੇਡੇਸ਼ਨ ਕਰਨ ਲਈ ਭੌਂ ਪ੍ਰਾਪਤੀ ਦੀ ਪ੍ਰਕਿਰਿਆ ਆਰੰਭੀ ਜਾ ਚੁੱਕੀ ਹੈ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ 263.19 ਕਰੋੜ ਰੁਪਏ ਦੀ ਲਾਗਤ ਨਾਲ ਅਰਿਫਕੇ-ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਮਾਰਗ ਨੂੰ ਚੌੜਾ ਅਤੇ ਅਪਗ੍ਰੇਡ ਕਰਨ ਅਤੇ 15.72 ਕਰੋੜ ਦੀ ਲਾਗਤ ਨਾਲ ਬਿਸਤ ਦੁਆਬ ਕੈਨਾਲ `ਤੇ ਫਗਵਾੜਾ-ਬੰਗਾ-ਨਵਾਂਸ਼ਹਿਰ-ਰੋਪੜ੍ਹ ਮਾਰਗ ਵਿਖੇ ਪੁੱਲ ਦੇ ਨਿਰਮਾਣ ਦਾ ਕੰਮ ਛੇਤੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ।

Exit mobile version