customer service center

ਅੰਮ੍ਰਿਤਸਰ ‘ਚ ਗ੍ਰਾਹਕ ਸੇਵਾ ਕੇਂਦਰ ਤੋਂ ਲੁਟੇਰਿਆਂ ਨੇ ਬੰਦੂਕ ਦਿਖਾ ਕੇ ਲੁੱਟੇ 90 ਹਜ਼ਾਰ ਰੁਪਏ

ਚੰਡੀਗੜ੍ਹ, 6 ਜਨਵਰੀ 2024: ਅੱਜ ਅੰਮ੍ਰਿਤਸਰ ਵਿੱਚ ਸਟੇਟ ਬੈਂਕ ਦੇ ਗ੍ਰਾਹਕ ਸੇਵਾ ਕੇਂਦਰ (customer service center) ਦੇ ਇੱਕ ਦੁਕਾਨਦਾਰ ਤੋਂ ਬੰਦੂਕ ਦਿਖਾ ਕੇ ਕਰੀਬ 90 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ । ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ।

ਏਸੀਪੀ ਵਰਿੰਦਰ ਖੋਸਾ ਨੇ ਦੱਸਿਆ ਕਿ ਅੱਜ ਸਵੇਰੇ ਬਟਾਲਾ ਰੋਡ ’ਤੇ ਸਥਿਤ ਇੱਕ ਸਟੇਟ ਬੈਂਕ ਦੇ ਗ੍ਰਾਹਕ ਸੇਵਾ ਕੇਂਦਰ (customer service center) ਵਿੱਚ ਮੋਟਰਸਾਈਕਲ ’ਤੇ ਆਏ ਤਿੰਨ ਲੁਟੇਰਿਆਂ ਨੇ ਦੁਕਾਨਦਾਰ ਨੂੰ ਪਿਸਤੌਲ ਦਿਖਾ ਕੇ ਕਰੀਬ 90 ਹਜ਼ਾਰ ਰੁਪਏ, ਮੋਬਾਈਲ, ਪਰਸ ਅਤੇ ਹੋਰ ਸਾਮਾਨ ਲੈ ਕੇ ਫ਼ਰਾਰ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਸ ਸਮੇਂ ਦੁਕਾਨ ’ਤੇ ਸਿਰਫ਼ ਦੁਕਾਨਦਾਰ ਹੀ ਮੌਜੂਦ ਸੀ। ਅਸੀਂ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੇ ਹਾਂ ਅਤੇ ਛੇਤੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।

ਦੱਸ ਦਈਏ ਕਿ ਅੱਜਕੱਲ੍ਹ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਦੇਸ਼ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਕਾਰਨ ਅੰਮ੍ਰਿਤਸਰ ਸ਼ਹਿਰ ਦੇ ਲੋਕ ਦਹਿਸ਼ਤ ਵਿੱਚ ਹਨ। ਕਾਨੂੰਨ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆਉਂਦੀ, ਜਿਸ ਕਾਰਨ ਹਰ ਰੋਜ਼ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

Scroll to Top