Site icon TheUnmute.com

ਲੁਟੇਰਿਆਂ ਨੇ ਸਵੇਰ ਮੰਦਰ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ, ਵਿਰੋਧੀ ਪਾਰਟੀਆਂ ਨੇ ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ

Robbers

ਚੰਡੀਗੜ੍ਹ, 10 ਨਵੰਬਰ 2023: ਪੰਜਾਬ ਦੇ ਬਠਿੰਡਾ ‘ਚ ਲੁਟੇਰੇ (Robbers) ਸਵੇਰੇ ਮੰਦਰ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਲੈ ਗਏ। ਕੁਝ ਹੀ ਘੰਟਿਆਂ ‘ਚ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ । ਵੀਡੀਓ ਵਾਇਰਲ ਹੁੰਦੇ ਹੀ ਵਿਰੋਧੀ ਪਾਰਟੀ ਦੇ ਆਗੂਆਂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਘਟਨਾਵਾਂ ਨੂੰ ਰੋਜ਼ਾਨਾ ਦੀਆਂ ਘਟਨਾਵਾਂ ਦੱਸਿਆ ।

ਜਾਣਕਾਰੀ ਮੁਤਾਬਕ ਘਟਨਾ ਬਠਿੰਡਾ ‘ਚ ਸਵੇਰੇ 4.45 ਵਜੇ ਵਾਪਰੀ, ਜਦੋਂ ਇੱਕ ਔਰਤ ਮੰਦਰ ਜਾ ਰਹੀ ਸੀ। ਲੁਟੇਰੇ (Robbers) ਮੋਟਰਸਾਈਕਲ ‘ਤੇ ਆਏ ਸਨ। ਇੱਕ ਨੂੰ ਮੋਟਰਸਾਈਕਲ ਤੇ ਦੂਜਾ ਪੈਦਲ ਜਾ ਰਿਹਾ ਸੀ। ਪਿੱਛੇ ਤੋਂ ਆਇਆ ਇੱਕ ਲੁਟੇਰਾ ਔਰਤ ਦੀ ਕੰਨਾਂ ਦੀਆਂ ਵਾਲੀਆਂ ਖੋਹਣ ਲੱਗਾ, ਆਪਣੇ ਆਪ ਨੂੰ ਬਚਾਉਂਦੀ ਔਰਤ ਹਹਿ ਡਿੱਗ ਗਈ | ਇਸ ਤੋਂ ਬਾਅਦ ਔਰਤ ਦੇ ਕੰਨਾਂ ਤੋਂ ਵਾਲੀਆਂ ਖੋਹ ਲਈਆਂ।

ਪੁਲਿਸ ਨੇ ਮੁਲਜ਼ਮਾਂ ਨੂੰ ਲੱਭਣ ਸ਼ੁਰੂ ਕਰ ਦਿੱਤਾ ਹੈ, ਪਰ ਅਜੇ ਤੱਕ ਕੋਈ ਸਫ਼ਲਤਾ ਨਹੀਂ ਮਿਲੀ ਹੈ।
ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਦੇ ਹੋਏ ਕਿਹਾ- ਪੰਜਾਬ ‘ਚ ਚੇਨ ਸਨੈਚਿੰਗ, ਜਬਰ-ਜ਼ਨਾਹ, ਗੁੰਡਾਗਰਦੀ ਰੋਜ਼ਾਨਾ ਦਾ ਕੰਮ ਹੈ। ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਡੂੰਘੀ ਨੀਂਦ ਵਿੱਚ ਹਨ

ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਐਕਸ ‘ਤੇ ਪੋਸਟ ਕਰਦਿਆਂ ਕਿਹਾ- ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਕਤਲ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਜ਼ਮੀਨਾਂ ਹੜੱਪਣ, ਨਜਾਇਜ਼ ਮਾਈਨਿੰਗ ਅਤੇ ਖੋਹਾਂ ਦੀਆਂ ਅਜਿਹੀਆਂ ਘਟਨਾਵਾਂ ਰੋਜ਼ਾਨਾ ਬਣ ਗਈਆਂ ਹਨ।

Exit mobile version