ਚੰਡੀਗੜ੍ਹ, 20 ਫਰਵਰੀ 2023: ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਚੋਗਾਵਾਂ (Chogawan) ਵਿੱਚ ਇੱਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਵਿੱਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰ ਨਕਾਬਪੋਸ਼ ਹਥਿਆਰਾਂ ਨਾਲ ਲੈਸ ਪੰਜਾਬ ਨੈਸ਼ਨਲ ਬੈਂਕ ਵਿੱਚ ਦਾਖਲ ਹੋਏ ਅਤੇ ਕੈਸ਼ੀਅਰ ਤੋਂ ਪਿਸਤੌਲ ਦੀ ਨੋਕ ’ਤੇ ਕਰੀਬ 17 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਘਟਨਾ ਸਮੇਂ ਬੈਂਕ ‘ਚ ਇੰਨੀ ਹੀ ਨਕਦੀ ਮੌਜੂਦ ਸੀ। ਸੂਚਨਾ ਮਿਲਦੇ ਹੀ ਥਾਣਾ ਲੋਪੋਕੇ ਦੀ ਪੁਲਿਸ ਮੌਕੇ ‘ਤੇ ਪਹੁੰਚੀ, ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਸੀਸੀਟੀਵੀ ਕੈਮਰਿਆ ਦੀ ਫੁਟੇਜ਼ ਚੈੱਕ ਕੀਤੀ ਜਾ ਰਹੀ ਹੈ |
ਜਨਵਰੀ 18, 2025 10:49 ਪੂਃ ਦੁਃ