Site icon TheUnmute.com

ਮਜੀਠੀਆ ‘ਤੇ ਕੇਸ ਦਰਜ ਕਰਨ ਨੂੰ ਲੈ ਯੂਥ ਅਕਾਲੀ ਦਲ ਪ੍ਰਧਾਨ ਬੰਟੀ ਰੋਮਾਣਾ ਨੇ ਦਿੱਤਾ ਵੱਡਾ ਬਿਆਨ

Romana

ਚੰਡੀਗੜ੍ਹ 22 ਦਸੰਬਰ 2021 : ਯੂਥ ਅਕਾਲੀ ਦਲ (Youth Akali Dal)ਦੇ ਪ੍ਰਧਾਨ ਬੰਟੀ ਰੋਮਾਣਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ‘ਤੇ ਕੇਸ ਦਰਜ ਕਰਨ ਨੂੰ ਲੈ ਕੇ ਕਿ ਮਾਮਲਿਆਂ ਨੂੰ ਸਾਹਮਣੇ ਰੱਖਿਆ ਗਿਆ ਹੈ, ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਰਾਜਨੀਤਿਕ ਬਦਲਾਖੋਰੀ ਮਾਹੌਲ ਸ਼ੁਰੂ ਕਰ ਲਿਆ ਹੈ, ਬਿਕਰਮ ਮਜੀਠੀਆ (Bikram Singh Majithia) ‘ਤੇ ਐਫ.ਆਈ.ਆਰ ਰਜਿਸਟ੍ਰੇਸ਼ਨ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਪਰਚੇ ਦਰਜ ਕਰਨ ਲਈ ਦਾਗੀ ਮੰਤਰੀਆਂ ਨੂੰ ਵਰਤਿਆ ਜਾ ਰਿਹਾ ਹੈ। ਅਧਿਕਾਰੀਆਂ ‘ਤੇ ਦਬਾਅ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਕੇਸ ਨਾਲ ਮਜੀਠੀਆ ਨੂੰ ਜੋੜਿਆ ਜਾ ਰਿਹਾ ਹੈ, ਉਹ 17 ਸਾਲ ਪੁਰਾਣਾ ਮਾਮਲਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਖਿਲਵਾੜ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਅਕਾਲੀ ਦਲ ਵੱਲੋਂ ਐਸ.ਐਸ.ਪੀ. ਦਫ਼ਤਰ ਦੀ ਘੇਰਾਬੰਦੀ ਕੀਤੀ ਜਾਵੇਗੀ।

Exit mobile version