petrol pumps

ਰੋਪੜ ਦੇ ਦੋ ਪੈਟਰੋਲ ਪੰਪਾਂ ‘ਤੇ ਪੈਟਰੋਲ ਤੇ ਡੀਜ਼ਲ ਖ਼ਤਮ, ਬਾਕੀਆਂ ‘ਤੇ ਵਾਹਨਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ (hit and run law) ਦਾ ਦੇਸ਼ ਭਰ ਵਿੱਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਜਿਸਦਾ ਪੰਜਾਬ ‘ਚ ਵੀ ਅਸਰ ਵੇਖਣ ਨੂੰ ਮਿਲ ਰਿਹਾ ਹੈ | ਟਰੱਕਾਂ ਦੀ ਹੜਤਾਲ ਕਾਰਨ ਪੰਜਾਬ ਭਰ ਦੇ ਪੈਟਰੋਲ ਪੰਪਾਂ (petrol pumps) ‘ਤੇ ਪੈਟਰੋਲ ਖ਼ਤਮ ਹੋ ਗਿਆ ਹੈ | ਇਸਦੇ ਨਾਲ ਹੀ ਰੋਪੜ ਸ਼ਹਿਰ ਦੇ ਚਾਰ ਵਿੱਚੋਂ ਦੋ ਪੈਟਰੋਲ ਪੰਪਾਂ ਦਾ ਪੈਟਰੋਲ ਅਤੇ ਡੀਜ਼ਲ ਖ਼ਤਮ ਹੋ ਗਿਆ ਹੈ |

ਇਸਦੇ ਨਾਲ ਹੀ ਚੱਲ ਰਹੇ ਦੋ ਪੈਟਰੋਲ ਪੰਪਾਂ (petrol pumps) ਉੱਤੇ ਲੱਗੀਆਂ ਲੰਮੀਆਂ ਲੰਮੀਆਂ ਕਤਾਰਾਂ ਲੋਕ ਖੱਜਲ ਖ਼ੁਆਰ ਹੋ ਰਹੇ ਹਨ ਅਤੇ ਸਰਕਾਰ ਨੂੰ ਮਾਮਲੇ ਦਾ ਹੱਲ ਕਰਨ ਦੀ ਕਰਨ ਦੀ ਅਪੀਲ ਕਰ ਰਹੇ ਹਨ | ਟਰਾਂਸਪੋਰਟ ਯੂਨੀਅਨਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਜਿੱਥੇ ਸੂਬੇ ਭਰ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਉੱਤੇ ਅਸਰ ਸਾਫ ਤੌਰ ‘ਤੇ ਦਿਖਾਈ ਦੇ ਰਿਹਾ ਹੈ, ਉੱਥੇ ਹੀ ਕੁਝ ਰੋਪੜ ਜਿਲ੍ਹੇ ਦੇ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਇਸਦਾ ਅਸਰ ਵਿਖਾਈ ਦੇ ਰਿਹਾ ਹੈ |

ਲੋਕਾਂ ਨੇ ਕਿਹਾ ਕਿ ਜੇਕਰ ਅਜਿਹੇ ਕਾਨੂੰਨ ਬਣਾਏ ਜਾ ਰਹੇ ਹਨ ਜਿਸ ਨਾਲ ਕਿਸੇ ਸੰਬੰਧਿਤ ਵਰਗ ਦਾ ਨੁਕਸਾਨ ਹੋ ਰਿਹਾ ਹੈ, ਤਾਂ ਅਜਿਹਾ ਕਾਨੂੰਨ ਬਣਾਉਣ ਤੋਂ ਪਹਿਲਾਂ ਜਥੇਬੰਦੀਆਂ ਦੇ ਨਾਲ ਵਿਚਾਰ ਵਟਾਂਦਰਾ ਜਰੂਰ ਕਰਨਾ ਚਾਹੀਦਾ ਹੈ, ਤਾਂ ਜੋ ਆਮ ਜਨਤਾ ਨੂੰ ਉਸਦੀਆਂ ਖਾਮੀਆ ਦਾ ਨਤੀਜਾ ਨਾ ਭੁਗਤਣਾ ਪਵੇ |

Scroll to Top