MLA Amanatullah Khan

ਰਾਉਸ ਐਵੇਨਿਊ ਕੋਰਟ ਵੱਲੋਂ ਪੇਸ਼ ਨਾ ਹੋਣ ‘ਤੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਸੰਮਨ ਜਾਰੀ

ਚੰਡੀਗੜ੍ਹ, 9 ਅਪ੍ਰੈਲ 2024: ਦਿੱਲੀ ਵਕਫ ਬੋਰਡ ਮਨੀ ਲਾਂਡਰਿੰਗ ਮਾਮਲੇ ‘ਚ ਜਾਰੀ ਨੋਟਿਸ ‘ਚ ਪੇਸ਼ ਨਾ ਹੋਣ ‘ਤੇ ਰਾਉਸ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ (MLA Amanatullah Khan) ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਉਸ ਨੂੰ 20 ਅਪ੍ਰੈਲ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਧਾਰਾ 50, ਪੀਐਮਐਲਏ ਅਤੇ ਹੋਰ ਧਾਰਾਵਾਂ ਦੇ ਤਹਿਤ ਦਾਇਰ ਕੀਤੀ ਈਡੀ ਦੀ ਤਾਜ਼ਾ ਸ਼ਿਕਾਇਤ ਦਾ ਨੋਟਿਸ ਲਿਆ ਹੈ।

ਦੋਸ਼ ਹੈ ਕਿ ਅਮਾਨਤੁੱਲਾ ਖਾਨ (MLA Amanatullah Khan)  ਨੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਦੇ ਅਹੁਦੇ ‘ਤੇ ਰਹਿੰਦਿਆਂ ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਵੱਖ-ਵੱਖ ਲੋਕਾਂ ਦੀ ਗੈਰ-ਕਾਨੂੰਨੀ ਭਰਤੀ ਕੀਤੀ। ਈਡੀ ਨੇ ਦੋਸ਼ ਲਗਾਇਆ ਹੈ ਕਿ ਖਾਨ ਨੇ ਦਿੱਲੀ ਵਕਫ ਬੋਰਡ ਵਿੱਚ ਕਰਮਚਾਰੀਆਂ ਦੀ ਗੈਰ-ਕਾਨੂੰਨੀ ਭਰਤੀ ਤੋਂ ਨਕਦੀ ਵਿੱਚ ਵੱਡੀ ਰਕਮ ਕਮਾਏ ਅਤੇ ਉਸ ਨੇ ਆਪਣੇ ਸਹਿਯੋਗੀਆਂ ਦੇ ਨਾਮ ‘ਤੇ ਅਚੱਲ ਜਾਇਦਾਦ ਖਰੀਦਣ ਲਈ ਨਿਵੇਸ਼ ਕੀਤਾ।

Scroll to Top