July 7, 2024 3:34 pm
CBI custody

ਰਾਉਸ ਐਵੇਨਿਊ ਅਦਾਲਤ ਨੇ ਕੇ. ਕਵਿਤਾ ਨੂੰ 15 ਅਪ੍ਰੈਲ ਤੱਕ CBI ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 12 ਅਪ੍ਰੈਲ, 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਸੀਐੱਮ ਕੇਸੀਆਰ ਦੀ ਧੀ ਕੇ. ਕਵਿਤਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ (CBI custody) ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ ਕਵਿਤਾ ਤੋਂ ਪੁੱਛਗਿੱਛ ਲਈ 5 ਦਿਨ ਦਾ ਰਿਮਾਂਡ ਮੰਗਿਆ ਸੀ।

ਸੀਬੀਆਈ ਦਾ ਕਹਿਣਾ ਹੈ ਕਿ ਸ਼ਰਾਬ ਨੀਤੀ ਨਾਲ ਜੁੜੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਕਵਿਤਾ ਨੂੰ ਸਬੂਤਾਂ ਦੇ ਨਾਲ ਸਾਹਮਣਾ ਕਰਨ ਦੀ ਲੋੜ ਹੈ। ਉਨ੍ਹਾਂ ‘ਆਪ’ ਨੂੰ ਰਿਸ਼ਵਤ ਦੇਣ ਸਬੰਧੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਦੂਜੇ ਪਾਸੇ ਕੇ ਕਵਿਤਾ ਦੇ ਵਕੀਲ ਨੇ ਸੀਬੀਆਈ ਦੀ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਉਨ੍ਹਾਂ ਨੇ ਜਾਂਚ ਏਜੰਸੀ ‘ਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਗਾਇਆ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਕਵਿਤਾ ਮਨੀ ਲਾਂਡਰਿੰਗ ਮਾਮਲੇ ਵਿੱਚ 26 ਮਾਰਚ ਤੋਂ ਨਿਆਂਇਕ ਹਿਰਾਸਤ ਵਿੱਚ ਸੀ। ਏਜੰਸੀ ਨੇ ਵੀਰਵਾਰ (11 ਅਪ੍ਰੈਲ) ਨੂੰ ਕਵਿਤਾ ਨੂੰ ਤਿਹਾੜ ਜੇਲ੍ਹ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਮਾਂਡ ਮਿਲਣ ‘ਤੇ ਕਵਿਤਾ ਨੂੰ ਸੀਬੀਆਈ ਹੈੱਡਕੁਆਰਟਰ ਲਿਜਾਇਆ ਜਾਵੇਗਾ, ਜਿੱਥੇ ਉਸ ਤੋਂ ਪੁੱਛਗਿੱਛ (CBI custody) ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੀਬੀਆਈ ਨੇ 6 ਅਪ੍ਰੈਲ ਨੂੰ ਤਿਹਾੜ ਵਿੱਚ ਕਵਿਤਾ ਤੋਂ ਪੁੱਛਗਿੱਛ ਕੀਤੀ ਸੀ।