July 2, 2024 9:26 pm
Punjab Kings

IPL 2024: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 25 ਮਾਰਚ 2024: ਵਿਰਾਟ ਕੋਹਲੀ ਦੀ ਧਮਾਕੇਦਾਰ ਪਾਰੀ ਦੇ ਦਮ ‘ਤੇ ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bengaluru) ਨੇ ਇੰਡੀਅਨ ਪ੍ਰੀਮੀਅਰ ਲੀਗ-2024 ‘ਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਬੈਂਗਲੁਰੂ ਨੇ ਮੌਜੂਦਾ ਸੈਸ਼ਨ ਦੇ ਛੇਵੇਂ ਮੈਚ ਵਿੱਚ ਪੰਜਾਬ ਕਿੰਗਜ਼ (ਪੀਬੀਕੇਐਸ) ਨੂੰ 4 ਵਿਕਟਾਂ ਨਾਲ ਹਰਾਇਆ। ਮੇਜ਼ਬਾਨ ਟੀਮ ਨੇ ਸੀਜ਼ਨ ਦਾ ਲਗਾਤਾਰ ਛੇਵਾਂ ਮੈਚ ਜਿੱਤਿਆ ਹੈ।

ਸੋਮਵਾਰ ਨੂੰ ਬੈਂਗਲੁਰੂ (Royal Challengers Bengaluru) ਨੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ 19.2 ਓਵਰਾਂ ‘ਚ 6 ਵਿਕਟਾਂ ‘ਤੇ 177 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ‘ਤੇ 176 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ 49 ਗੇਂਦਾਂ ‘ਤੇ 77 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ 11 ਚੌਕੇ ਅਤੇ 2 ਛੱਕੇ ਲਗਾਏ।

ਕੋਹਲੀ ਨੇ ਆਈਪੀਐਲ ਵਿੱਚ ਆਪਣਾ 51ਵਾਂ ਅਰਧ ਸੈਂਕੜਾ ਲਗਾਇਆ। ਇਹ ਉਸਦੇ ਟੀ-20 ਕਰੀਅਰ ਵਿੱਚ 100ਵਾਂ 50+ ਸਕੋਰ ਸੀ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਵਿਰਾਟ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ।