ਅਸ਼ੀਰਵਾਦ ਯੋਜਨਾ ਤਹਿਤ 20 ਕਰੋੜ ਰੁਪਏ ਜਾਰੀ ਕੀਤੇ ਗਏ, 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਮਾਰਚ 2025 : ਪੰਜਾਬ ਸਰਕਾਰ (punjab sarkar) ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਐਲਾਨ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (dr. baljit kaur) ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ (dr. baljit kaur) ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ, ਅਸ਼ੀਰਵਾਦ ਯੋਜਨਾ ਤਹਿਤ 12 ਜ਼ਿਲ੍ਹਿਆਂ ਤੋਂ ਪ੍ਰਾਪਤ 3922 ਅਰਜ਼ੀਆਂ ਦੀ ਪ੍ਰਕਿਰਿਆ ਕਰਦੇ ਹੋਏ 20 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ 12 ਜ਼ਿਲ੍ਹਿਆਂ ਲਈ ਇਹ ਰਕਮ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ ਤੋਂ 1476, ਬਰਨਾਲਾ (barnala) ਤੋਂ 56, ਫਰੀਦਕੋਟ ਤੋਂ 111, ਫਿਰੋਜ਼ਪੁਰ ਤੋਂ 389, ਸ੍ਰੀ ਫਤਿਹਗੜ੍ਹ ਸਾਹਿਬ ਤੋਂ 84, ਫਾਜ਼ਿਲਕਾ ਤੋਂ 188, ਕਪੂਰਥਲਾ ਤੋਂ 216, ਲੁਧਿਆਣਾ ਤੋਂ 767, ਮਾਨਸਾ ਤੋਂ 96, ਸ੍ਰੀ ਮੁਕਤਸਰ ਸਾਹਿਬ ਤੋਂ 152, ਰੂਪਨਗਰ ਤੋਂ 89 ਅਤੇ ਐਸ.ਬੀ.ਐਸ. ਸ਼ਹਿਰ ਦੇ 298 ਲਾਭਪਾਤਰੀ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਸ਼ੀਰਵਾਦ (ashirwad scheme) ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀ ਸ਼੍ਰੇਣੀ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਯੋਜਨਾ ਤਹਿਤ ਇੱਕ ਪਰਿਵਾਰ ਦੀਆਂ ਦੋ ਧੀਆਂ ਲਾਭਪਾਤਰੀ ਹੋ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਡੀਬੀਟੀ (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਰਾਹੀਂ ਭੇਜੀ ਜਾਂਦੀ ਹੈ ਤਾਂ ਜੋ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਸਹਾਇਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ (punjab sarkar) ਸਮਾਜ ਦੇ ਘੱਟ ਆਮਦਨ ਵਰਗ, ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

Read More: ਡਾ. ਬਲਜੀਤ ਕੌਰ ਨੇ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਉਚੀ ਟੈਂਕੀ ਦੇ ਕੰਮ ਦੀ ਕੀਤੀ ਸ਼ੁਰੂਆਤ

Scroll to Top