Old Age Pensioners

ਬੁਢਾਪਾ ਪੈਨਸ਼ਨਰਾਂ ਨੂੰ ਪੈਨਸ਼ਨ ਰਾਸ਼ੀ ਵਜੋਂ 3708.57 ਕਰੋੜ ਰੁਪਏ ਵੰਡੇ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਮਾਰਚ 2025: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਵਰੀ 2025 ਤੱਕ ਬੁਢਾਪਾ ਪੈਨਸ਼ਨਰਾਂ (Old Age Pensioners) ਨੂੰ ਪੈਨਸ਼ਨ ਰਾਸ਼ੀ ਵਜੋਂ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ‘ਚ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ‘ਚ ਬਜ਼ੁਰਗ, ਦਿਵਿਆਂਗ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਮੰਤਰੀ ਨੇ ਦੱਸਿਆ ਕਿ ਸੂਬੇ ‘ਚ ਕੁੱਲ 22.64 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜਨਵਰੀ 2025 ਤੱਕ ਪੈਨਸ਼ਨ ਰਾਸ਼ੀ ਵਜੋਂ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ (Old Age Pensioners) ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ‘ਚੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਲਈ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਫੰਡ ਵਿੱਚ ਬਕਾਇਆ ਰਕਮ ਪੈਨਸ਼ਨਰਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਜਾਰੀ ਕੀਤੀ ਜਾਵੇ। ਪੈਨਸ਼ਨ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਜ਼ੁਰਗ ਸਾਡਾ ਮਾਣ ਹਨ। ਇਸ ਲਈ, ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਵੰਡੀ ਜਾਵੇ।

Read More: ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

Scroll to Top