July 5, 2024 7:56 am
RT-PCR

ਭਾਰਤ ‘ਚ ਚੀਨ ਸਮੇਤ ਛੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ

ਚੰਡੀਗੜ੍ਹ 29 ਦਸੰਬਰ 2022: ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਅਚਾਨਕ ਆਈ ਤੇਜ਼ੀ ਤੋਂ ਬਾਅਦ ਕੇਂਦਰ ਸਰਕਾਰ ਵੀ ਅਲਰਟ ਮੋਡ ‘ਚ ਆ ਗਈ ਹੈ। ਕੋਰੋਨਾ ਦੇ ਸੰਭਾਵਿਤ ਖ਼ਤਰਿਆਂ ਦੇ ਮੱਦੇਨਜ਼ਰ ਸਰਕਾਰ ਨੇ ਚੀਨ ਸਮੇਤ ਛੇ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੇ ਹਵਾਲੇ ਨਾਲ ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ।

ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ, ‘1 ਜਨਵਰੀ 2023 ਤੋਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਯਾਤਰਾ ਤੋਂ ਪਹਿਲਾਂ ‘ਹਵਾਈ ਸੁਵਿਧਾ ਪੋਰਟਲ’ ‘ਤੇ ਆਪਣੀ ਰਿਪੋਰਟ ਅਪਲੋਡ ਕਰਨੀ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਅਗਲੇ 40 ਦਿਨ ਦੇਸ਼ ਲਈ ਬਹੁਤ ਮਹੱਤਵਪੂਰਨ ਹੋ ਸਕਦੇ ਹਨ। ਅਧਿਕਾਰੀਆਂ ਦੇ ਹਵਾਲੇ ਨਾਲ ਨਿਊਜ਼ ਏਜੰਸੀ ਪੀਟੀਆਈ ਨੇ ਕਿਹਾ ਕਿ ਭਾਰਤ ਵਿੱਚ ਜਨਵਰੀ ਮਹੀਨੇ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਸਕਦੇ ਹਨ। ਅਧਿਕਾਰਤ ਸੂਤਰਾਂ ਨੇ ਮਹਾਂਮਾਰੀ ਦੇ ਫੈਲਣ ਦੇ ਪਿਛਲੇ ਤਰੀਕੇ ਦਾ ਹਵਾਲਾ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ ਹੈ ।