RTI ਕਮਿਸ਼ਨ

RTI ਕਮਿਸ਼ਨ ਨੇ PCS ਅਧਿਕਾਰੀ ਦੇ ਵਰਤਾਓ ‘ਤੇ ਜਤਾਈ ਨਰਾਜ਼ਗੀ

ਚੰਡੀਗੜ੍ਹ, 09 ਦਸੰਬਰ 2025: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਪੰਜਾਬ ਦੇ ਇਕ PCS ਅਧਿਕਾਰੀ ਦੇ ਵਿਵਹਾਰ ‘ਤੇ ਨਰਾਜ਼ਗੀ ਦਾ ਪ੍ਰਗਟ ਕੀਤੀ | ਕਮਿਸ਼ਨ ਦੇ ਬੁਲਾਰੇ ਮੁਤਾਬਕ ਰਾਜ ਸੂਚਨਾ ਕਮਿਸ਼ਨਰ ਪੂਜਾ ਗੁਪਤਾ ਦੀ ਅਦਾਲਤ ‘ਚ ਸੁਣਵਾਈ ਲਈ ਲੱਗੇ ਕੇਸ ਨੰਬਰ 5555/2023 ‘ਚ ਰੀਜਨਲ ਟਰਾਂਸਪੋਰਟ ਅਧਿਕਾਰੀ ਅੰਮ੍ਰਿਤਸਰ ਨੂੰ ਵਾਰ-ਵਾਰ ਤਲਬ ਕੀਤਾ ਸੀ ਪਰ ਉਹ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ।

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਦੱਸਿਆ ਇਸ ਅਧਿਕਾਰੀ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਇਹ ਅਧਿਕਾਰੀ ਫਿਰ ਵੀ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਇਆ। ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਰਾਜ ਸੂਚਨਾ ਕਮਿਸ਼ਨਰ ਪੂਜਾ ਗੁਪਤਾ ਨੇ ਤਤਕਾਲੀਨ ਅਧਿਕਾਰੀ ਜਿਸ ਦੇ ਕਾਰਜਕਾਲ ਦੌਰਾਨ ਇਹ ਆਰ.ਟੀ.ਆਈ ਦਾਖਲ ਹੋਈ ਸੀ, ਜਿਸ ਨੂੰ ਪਹਿਲਾਂ ਲਗਾਏ ਗਏ ਜੁਰਮਾਨੇ ਨੂੰ 10 ਹਜ਼ਾਰ ਰੁਪਏ ਤੋਂ ਵਧਾ ਕੇ 25 ਹਜ਼ਾਰ ਰੁਪਏ ਕਰਨ ਦੇ ਹੁਕਮ ਦਿੱਤੇ ਹਨ ।

ਇਸ ਤੋਂ ਇਲਾਵਾ ਮੌਜੂਦਾ ਰੀਜਨਲ ਟਰਾਂਸਪੋਰਟ ਅਧਿਕਾਰੀ ਖੁਸ਼ਦਿਲ ਸਿੰਘ ਸੰਧੂ ਪੀ.ਸੀ.ਐਸ. ਵਲੋਂ ਉਕਤ ਮਾਮਲੇ ਸਬੰਧੀ ਰਾਜ ਸੂਚਨਾ ਕਮਿਸ਼ਨ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਅਤੇ ਗ਼ੈਰ ਜ਼ਿੰਮੇਵਾਰਨਾ ਵਰਤਾਓ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕਰਨ ਅਤੇ ਟਰਾਂਸਪੋਰਟ ਵਿਭਾਗ ਦੇ ਆਰ.ਟੀ.ਆਈ. ਵਿੰਗ ਵਲੋਂ ਕਮਿਸ਼ਨ ਦੇ ਹੁਕਮਾਂ ਪ੍ਰਤੀ ਵਰਤੀ ਜਾਂਦੀ ਢਿੱਲਮੱਠ ਪ੍ਰਤੀ ਨਰਾਜ਼ਗੀ ਜ਼ਾਹਰ ਕਰਨ ਲਈ ਪ੍ਰਮੁੱਖ ਸਕੱਤਰ ਟਰਾਂਸਪੋਰਟ ਨੂੰ ਸੂਚਿਤ ਕੀਤਾ ਹੈ।

Read More: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ RTI ਦੀ ਦੁਰਵਰਤੋਂ ਖ਼ਿਲਾਫ ਅਪਣਾਇਆ ਸਖ਼ਤ ਰੁਖ

Scroll to Top