ਚੰਡੀਗੜ੍ਹ, 24 ਮਾਰਚ 2025: Punjab Vidhan Sabha session: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ‘ਚ ਭਾਰੀ ਹੰਗਾਮਾ ਹੋਇਆ | ਸੀਨੀਅਰ ਕਾਂਗਰਸ ਆਗੂ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਤਿੰਨ ਸਾਲਾਂ ‘ਚ 52 ਹਜ਼ਾਰ ਜਣਿਆਂ ਨੂੰ ਨੌਕਰੀਆਂ ਦਿੱਤੀਆਂ ਹਨ। ਵਿਰੋਧੀ ਧਿਰ ਨੇ ਕਿਹਾ ਕਿ ਇਸ ਮੁੱਦੇ ‘ਤੇ ਵਿਧਾਨ ਸਭਾ ‘ਚ ਇੱਕ ਵ੍ਹਾਈਟ ਪੇਪਰ ਲਿਆਉਣਾ ਚਾਹੀਦਾ ਹੈ।
ਪੰਜਾਬ ਕਾਂਗਰਸ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਵਿਭਾਗਾਂ ਦੇ ਨਾਮ, ਪਤੇ ਅਤੇ ਪੂਰੇ ਵੇਰਵੇ ਜਨਤਕ ਕੀਤੇ ਜਾਣ। ਦੂਜੇ ਪਾਸੇ ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਵੀ ਗੱਲ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਸੈਸ਼ਨ ‘ਚ ਮੌਕਾ ਨਹੀਂ ਦਿੱਤਾ ਗਿਆ ਹੈ |ਸਪੀਕਰ ਨੇ ਕਿਹਾ ਕਿ ਅਜਿਹਾ ਕੋਈ ਵਿਧਾਇਕ ਨਹੀਂ ਜਿਸਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ | ਇਸਦੇ ਨਾਲ ਹੀ ਸਦਨ ਦੀ ਕਾਰਵਾਈ ਤੋਂ ਕਾਂਗਰਸ ਨੇ ਵਾਕਆਊਟ ਕਰ ਦਿੱਤਾ। ਹਾਲਾਂਕਿ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਾਰਵਾਈ ‘ਚ ਹਿੱਸਾ ਲਿਆ।
ਪੰਜਾਬ ਵਿਧਾਨ ਸਭਾ (Punjab Vidhan Sabha) ‘ਚ ਅੱਜ ਇੱਕ ਵਾਰ ਫਿਰ ਕੇਂਦਰ ਕੋਲ ਆਰਡੀਐਫ ਦਾ ਮੁੱਦਾ ਗੂੰਜਿਆ । ਜਦੋਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੁੱਛਿਆ ਕਿ ਉਨ੍ਹਾਂ ਦੇ ਇਲਾਕੇ ਦੀਆਂ ਲਿੰਕ ਸੜਕਾਂ ਖਰਾਬ ਹੋ ਰਹੀਆਂ ਹਨ, ਇਸ ਤੋਂ ਇਲਾਵਾ ਕੁਝ ਸੜਕਾਂ ਦੀ ਹਾਲਤ ਵੀ ਮਾੜੀ ਹੈ। ਇਸ ‘ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਆਰਡੀਐਫ ਦੀ ਰਕਮ ਪ੍ਰਾਪਤ ਨਹੀਂ ਹੋਈ ਹੈ। ਹੁਣ ਅਸੀਂ ਨਾਬਾਰਡ ਤੋਂ ਕਰਜ਼ਾ ਲੈ ਕੇ ਸੜਕ ਬਣਾਉਣ ਜਾ ਰਹੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕੇਂਦਰ ਤੋਂ ਆਰਡੀਐਫ ਫੰਡ ਦਿਵਾ ਦੇਣ ਤਾਂ ਇਹ ਕੰਮ ਤੇਜ਼ ਹੋ ਜਾਵੇਗਾ। ਇਸ ‘ਤੇ ਵਿਧਾਇਕ ਨੇ ਕਿਹਾ ਕਿ ਉਹ ਹਰ ਸਮੇਂ ਤੁਹਾਡੇ ਨਾਲ ਚੱਲਣ ਲਈ ਤਿਆਰ ਹਨ।
ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਨੂੰ ਸ਼ੁਰੂ ਹੋਇਆ ਸੀ। ਇਸ ਦੌਰਾਨ, ਵਿਰੋਧੀ ਪਾਰਟੀਆਂ ਕਿਸਾਨਾਂ ਅਤੇ ਕਰਨਲ ‘ਤੇ ਹਮਲੇ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਹਮਲਾਵਰ ਰਹੀਆਂ। ਕਾਂਗਰਸ ਨੇ ਪੰਜਾਬ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕੀਤਾ ਸੀ।
Read More: ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੀ ਜ਼ੀਰੋ ਆਵਰ ਨਾਲ ਸ਼ੁਰੂਆਤ, ਵਿਧਾਇਕਾਂ ਨੇ ਚੁੱਕੇ ਮੁੱਦੇ