July 7, 2024 11:55 am
Rumeli Dhar

ਮਿਤਾਲੀ ਰਾਜ ਤੋਂ ਬਾਅਦ ਰੁਮੇਲੀ ਧਰ ਨੇ ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਲਿਆ ਸੰਨਿਆਸ

ਚੰਡੀਗੜ੍ਹ 22 ਜੂਨ 2022: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਤੋਂ ਬਾਅਦ ਹੁਣ ਰੁਮੇਲੀ ਧਰ (Rumeli Dhar) ਨੇ ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 38 ਸਾਲਾ ਰੁਮੇਲੀ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕਰਕੇ ਆਪਣੇ 15 ਸਾਲ ਦੇ ਕ੍ਰਿਕਟ ਕਰੀਅਰ ਨੂੰ ਅਲਵਿਦਾ ਕਹਿ ਦਿੱਤਾ।

ਰੁਮੇਲੀ ਨੇ 2003 ਵਿੱਚ ਇੰਗਲੈਂਡ ਦੇ ਖਿਲਾਫ ਵਨਡੇ ਮੈਚ ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਰੁਮੇਲੀ ਧਰ ਨੇ ਭਾਰਤ ਲਈ ਚਾਰ ਟੈਸਟ, 78 ਵਨਡੇ ਅਤੇ 18 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਹ ਇੰਗਲੈਂਡ ਵਿੱਚ 2009 ਟੀ-20 ਵਿਸ਼ਵ ਕੱਪ ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੀ ਗੇਂਦਬਾਜ਼ ਸੀ, ਜਿਸ ਵਿੱਚ ਉਸਨੇ 4 ਮੈਚਾਂ ਵਿੱਚ 6 ਵਿਕਟਾਂ ਲਈਆਂ ਸਨ।