July 7, 2024 4:57 pm
Rupnagar

Rupnagar: ਬੱਸ ਅਤੇ ਕਾਰ ਵਿਚਾਲੇ ਟੱਕਰ ਕਾਰਨ ਭਾਖੜਾ ਨਹਿਰ ‘ਚ ਡਿੱਗੀ ਕਾਰ, 5 ਜਣਿਆਂ ਦੀ ਮੌਤ

ਚੰਡੀਗੜ੍ਹ 18 ਚੰਡੀਗੜ੍ਹ 2022: ਇਸ ਸਮੇ ਦੀ ਸਭ ਤੋਂ ਵੱਡੀ ਖ਼ਬਰ ਰੂਪਨਗਰ (Rupnagar) ਤੋਂ ਆ ਰਹੀ ਹੈ ਜਿੱਥੇ ਭਿਆਨਕ ਹਾਦਸਾ ਵਾਪਰਿਆ ਹੈ | ਇਹ ਹਾਦਸਾ ਅੱਜ ਸਵੇਰ ਰੂਪਨਗਰ ਨੇੜੇ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ , ਇਸ ਟੱਕਰ ਕਾਰਨ ਕਾਰ ਭਾਖੜਾ ਨਹਿਰ ‘ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਨਾਲ ਟੱਕਰ ਦੌਰਾਨ ਭਾਖੜਾ ਨਹਿਰ ‘ਚ ਡਿੱਗੀ ਕਾਰ ਵਿੱਚ 5 ਤੋਂ 7 ਲੋਕ ਸਵਾਰ ਸਨ | ਇਹ ਕਾਰ ਰਾਜਸਥਾਨ ਦੀ ਦੱਸੀ ਜਾ ਰਹੀ ਹੈ, ਜਦੋਂਕਿ ਬੱਸ ਪ੍ਰਾਈਵੇਟ ਪੰਜਾਬ ਦੀ ਦੱਸੀ ਜਾ ਰਹੀ ਹੈ।

ਇਸ ਹਾਦਸੇ ‘ਚ ਭਾਖੜਾ ਵਿੱਚ ਡਿੱਗੀ ਕਾਰ ਵਿੱਚੋਂ 5 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂਕਿ ਬਾਕੀ ਜਣਿਆਂ ਦੀ ਭਾਲ ਜਾਰੀ ਹੈ। ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਪੁਲਿਸ ਵੱਲੋਂ ਜਾਰੀ ਹੈ। ਪੁਲਿਸ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।