July 2, 2024 6:19 pm
Rupnagar police

ਰੂਪਨਗਰ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੈਂਬਰ ਹਥਿਆਰਾਂ ਸਣੇ ਕਾਬੂ

ਚੰਡੀਗੜ੍ਹ 28 ਨਵੰਬਰ 2022: ਪੰਜਾਬ ਪੁਲਿਸ ਵਲੋਂ ਗੈਂਗਸਟਰਵਾਦ ‘ਤੇ ਠੱਲ੍ਹ ਪਾਉਣ ਲਈ ਸਾਰੇ ਜਿਲ੍ਹਿਆਂ ਦੀ ਪੁਲਿਸ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸੇ ਤਹਿਤ ਰੂਪਨਗਰ ਪੁਲਿਸ (Rupnagar police) ਨੂੰ ਵੱਡੀ ਕਾਮਯਾਬੀ ਮਿਲੀ ਹੈ | ਜਾਣਕਾਰੀ ਦਿੰਦਿਆਂ ਰੂਪਨਗਰ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ 3 ਪਿਸਟਲ, 1 ਮੈਗਜੀਨ ਅਤੇ 22 ਜਿੰਦਾ ਕਾਰਸੂਤ ਬਰਾਮਦ ਕੀਤੇ ਗਏ ਹਨ।

ਪੁਲਿਸ ਵਲੋਂ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਹਿਚਾਣ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ, ਟਿੱਕਾ, ਸਤਵੀਰ ਸਿੰਘ ਸ਼ੰਮੀ ਅਤੇ ਬੇਅੰਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਇਹ ਸਾਰੇ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿੱਚ ਸਨ | ਇਨ੍ਹਾਂ ਸਾਰਿਆਂ ਮੁਲਜ਼ਮਾਂ ਨੂੰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀਆਈਏ ਰੂਪਨਗਰ ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਸਸਾਰਿਆਂ ਨੂੰ ਅਦਾਲਤ ਵਿੱਚ ਪੁਰਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ ਅਤੇ ਪੁਲਿਸ ਵਲੋਂ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ |