Dr. Baljit Kaur

SC/BC ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਫਰਵਰੀ 2026: ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਐਸ.ਸੀ ਅਤੇ ਬੀ.ਸੀ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੀ ਸਮਾਜਿਕ-ਆਰਥਿਕ ਭਲਾਈ ਨੂੰ ਅੱਗੇ ਵਧਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ |

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਮੰਤਰੀ ਨੇ ਯੂਨੀਅਨ ਵੱਲੋਂ ਉਠਾਈਆਂ ਮੰਗਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਵਿਭਾਗੀ ਪੱਧਰ ‘ਤੇ ਹੱਲ ਕੀਤੀਆਂ ਜਾ ਸਕਣ ਵਾਲੀਆਂ ਮੰਗਾਂ ਨੂੰ ਤੁਰੰਤ ਅਤੇ ਸਮੇਂ ਸਿਰ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਜਿਨ੍ਹਾਂ ਮੰਗਾਂ ਨੂੰ ਸਰਕਾਰੀ ਪੱਧਰ ‘ਤੇ ਨੀਤੀਗਤ ਫੈਸਲਿਆਂ ਦੀ ਲੋੜ ਹੁੰਦੀ ਹੈ, ਉਨ੍ਹਾਂ ਨੂੰ ਸਰਕਾਰ ਕੋਲ ਛੇਤੀ ਤੋਂ ਛੇਤੀ ਉਠਾਇਆ ਜਾਵੇਗਾ ਤਾਂ ਜੋ ਸਹੀ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਾਜ ਦਾ ਹਰ ਵਰਗ ਤਰੱਕੀ ਦੀ ਮੁੱਖ ਧਾਰਾ ‘ਚ ਸ਼ਾਮਲ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ “ਰੰਗਲਾ ਪੰਜਾਬ” ਦਾ ਦ੍ਰਿਸ਼ਟੀਕੋਣ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਸਤਿਕਾਰ, ਬਰਾਬਰ ਮੌਕੇ ਅਤੇ ਨਿਆਂ ਤੋਂ ਬਿਨਾਂ ਅਧੂਰਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਸ਼ੀਏ ‘ਤੇ ਪਏ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ‘ਚ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੈਠਕ ਇੱਕ ਸੁਚਾਰੂ ਅਤੇ ਸਕਾਰਾਤਮਕ ਮਾਹੌਲ ‘ਚ ਸਮਾਪਤ ਹੋਈ।

Read More: ਪੰਜਾਬ ਸਰਕਾਰ ਨੇ ਬਾਲ ਵਿਆਹ ਦੇ 111 ਮਾਮਲੇ ਸਮਾਂ ਰਹਿੰਦੇ ਰੋਕੇ: ਡਾ. ਬਲਜੀਤ ਕੌਰ

ਵਿਦੇਸ਼

Scroll to Top