ਸਪੋਰਟਸ, 19 ਅਕਤੂਬਰ 2026: ਪੰਜਾਬ ਕਾਂਗਰਸ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਮੰਤਰੀ ਸਚਿਨ ਪਾਇਲਟ ਸੋਮਵਾਰ ਸ਼ਾਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨਗੇ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਅਤੇ ਹੋਰ ਮੁੱਖ ਪਾਰਟੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਮੌਜੂਦ ਰਹੇਗੀ।
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਗੈਂਗਸਟਰਾਂ ਨਾਲ ਸਬੰਧਤ ਗਤੀਵਿਧੀਆਂ ਨੇ ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਵਿਸ਼ੇਸ਼ ਦੌਰੇ ਦੀ ਯੋਜਨਾ ਕਾਂਗਰਸ ਆਗੂਆਂ ਵੱਲੋਂ ਇਸ ਮੁਸ਼ਕਿਲ ਸਮੇਂ ਦੌਰਾਨ ਪੀੜਤਾਂ ਦੇ ਪਰਿਵਾਰਾਂ ਨੂੰ ਦੁੱਖ ਵੰਡਾਉਣ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਬਣਾਈ ਗਈ ਹੈ।
ਨਿਰਧਾਰਤ ਪ੍ਰੋਗਰਾਮ ਅਨੁਸਾਰ, ਸਚਿਨ ਪਾਇਲਟ ਸ਼ਾਮ 5:15 ਵਜੇ ਪੱਟੀ ਦੇ ਪਿੰਡ ਤੂਤ ਪਹੁੰਚਣਗੇ। ਉੱਥੇ, ਉਹ ਬਲਾਕ ਕਾਂਗਰਸ ਪ੍ਰਧਾਨ ਗੁਰਮੇਲ ਸਿੰਘ ਤੂਤ ਦੇ ਪਰਿਵਾਰ ਨੂੰ ਮਿਲਣਗੇ, ਜਿਨ੍ਹਾਂ ਦੀ ਪਿਛਲੇ ਸਾਲ ਗੋਲੀ ਮਾਰ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ਪਿੰਡ ਦੇ ਸਰਪੰਚ ਅਸ਼ਵਨੀ ਦੇਵਗਨ ਦੇ ਪਰਿਵਾਰ ਨੂੰ ਮਿਲਣਗੇ, ਜਿਨ੍ਹਾਂ ਦੀ 6 ਅਕਤੂਬਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਤੂਤ ਪਿੰਡ ਦਾ ਦੌਰਾ ਕਰਨ ਤੋਂ ਬਾਅਦ, ਸਚਿਨ ਪਾਇਲਟ ਸ਼ਾਮ 6 ਵਜੇ ਦੇ ਕਰੀਬ ਪੱਟੀ ਹਲਕੇ ਦੇ ਹਰੀਕੇ ਪੱਤਣ ਸ਼ਹਿਰ ਪਹੁੰਚਣਗੇ। ਉੱਥੇ, ਆੜ੍ਹਤੀਆ ਰਾਮ ਗੋਪਾਲ ਸੋਨੂੰ ਦੇ ਪਰਿਵਾਰ ਨਾਲ ਆਪਣਾ ਦੁੱਖ ਸਾਂਝਾ ਕਰਨਗੇ। ਜ਼ਿਕਰਯੋਗ ਹੈ ਕਿ 13 ਜਨਵਰੀ, 2025 ਨੂੰ ਆੜ੍ਹਤੀਆ ਸੋਨੂੰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
Read More: ਲਹਿਰਾ ਸੜਕ ਹਾਦਸੇ ‘ਚ ਜ਼ਖਮੀਆਂ ਨੂੰ ਮਿਲੇ ਹਰਪਾਲ ਚੀਮਾ ਤੇ ਬਰਿੰਦਰ ਗੋਇਲ, ਮੁਆਵਜ਼ੇ ਦਾ ਐਲਾਨ




