Site icon TheUnmute.com

ਅਜ਼ਰਬੇਜਾਨ ਤੋਂ ਗ੍ਰਿਫਤਾਰ ਸਚਿਨ ਥਾਪਨ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ: ਪੰਜਾਬ ਡੀਜੀਪੀ

DGP Gaurav Yadav

ਚੰਡੀਗੜ੍ਹ 30 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ | ਸਿੱਧੂ ਮੂਸੇਵਾਲਾ ਕਤਲਕਾਂਡ ਦੇ ਕਥਿਤ ਮਾਸਟਰਮਾਈਂਡ ‘ਚੋ ਇੱਕ ਸਚਿਨ ਥਾਪਨ (Sachin Thapan) ਨੂੰ ਅਜ਼ਰਬੇਜਾਨ (Azerbaijan) ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡੀਜੀਪੀ ਨੇ ਕਿਹਾ ਕਿ ਜਲਦ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਤੀਜੇ ਸਚਿਨ ਥਾਪਨ ਨੂੰ ਭਾਰਤ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਸਚਿਨ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਚਲਾ ਗਿਆ ਅਤੇ ਅਸੀਂ ਭਾਰਤ ਸਰਕਾਰ ਦੀ ਮਦਦ ਨਾਲ ਉਸ ਦਾ ਪਤਾ ਲਗਾਇਆ ਹੈ |

ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਸਾਨੂੰ ਉਮੀਦ ਹੈ ਕਿ ਉਸ ਨੂੰ ਜਲਦੀ ਹੀ ਭਾਰਤ ਲਿਆਂਦਾ ਜਾਵੇਗਾ। ਜਿਕਰਯੋਗ ਹੈ ਕਿ ਪੰਜਾਬ ਪੁਲਿਸ ਤੋਂ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦਾ ਅਪਰਾਧਿਕ ਰਿਕਾਰਡ ਵੀ ਮੰਗਿਆ ਹੈ। ਇਸਦਾ ਨਾਲ ਹੀ ਗ੍ਰਿਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਮਾਮਲੇ ‘ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ।

Exit mobile version