ਚੰਡੀਗੜ੍ਹ, 6 ਜਨਵਰੀ 2025: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਛੱਤੀਸਗੜ੍ਹ ਦੇ ਬੀਜਾਪੁਰ ‘ਚ ਹੋਏ ਨਕਸਲੀ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਰਚ 2026 ਤੱਕ ਦੇਸ਼ ‘ਚੋਂ ਨਕਸਲਵਾਦੀਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ।
ਅਮਿਤ ਸ਼ਾਹ ਨੇ ਕਿਹਾ ਕਿ ਮੈਂ ਆਈਈਡੀ ਧਮਾਕੇ ‘ਚ ਡੀਆਰਜੀ ਜਵਾਨਾਂ ਦੇ ਬਲੀਦਾਨ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ। ਮੈਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਇਸ ਦੁੱਖ ਨੂੰ ਸ਼ਬਦਾਂ ‘ਚ ਬਿਆਨ ਕਰਨਾ ਅਸੰਭਵ ਹੈ, ਪਰ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੇ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ।
ਉਨ੍ਹਾਂ (Amit Shah) ਦਾ ਕਹਿਣਾ ਹੈ ਕਿ ਅਸੀਂ ਮਾਰਚ 2026 ਤੱਕ ਭਾਰਤ ‘ਚੋਂ ਨਕਸਲਵਾਦ ਨੂੰ ਖ਼ਤਮ ਕਰ ਦੇਵਾਂਗੇ। ਜਿਕਰਯੋਗ ਹੈ ਕਿ ਪਿਛਲੇ ਦੋ ਸਾਲਾਂ ‘ਚ ਸੂਬੇ ‘ਚ ਸੁਰੱਖਿਆ ਬਲਾਂ ਉੱਤੇ ਮਾਓਵਾਦੀਆਂ ਦਾ ਇਹ ਸਭ ਤੋਂ ਵੱਡਾ ਹਮਲਾ ਹੈ ਅਤੇ ਸਾਲ 2025 ਦਾ ਇਹ ਪਹਿਲਾ ਹਮਲਾ ਸੀ।
ਜਿਕਰਯੋਗ ਹੈ ਕਿ ਬੀਜਾਪੁਰ ਦੇ ਕੁਟਰੂ ਰੋਡ ‘ਤੇ ਨਕਸਲੀਆਂ ਨੇ ਜਵਾਨਾਂ ਦੇ ਵਾਹਨ ‘ਤੇ ਆਈਈਡੀ ਧਮਾਕਾ ਕਰ ਦਿੱਤਾ ਹੈ। ਇਸ ਘਟਨਾ ‘ਚ ਇੱਕ ਡਰਾਈਵਰ ਅਤੇ ਅੱਠ ਜਵਾਨ ਸ਼ਹੀਦ ਹੋ ਗਏ ਹਨ। ਕਈ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਗੱਡੀ ‘ਚ ਕਿੰਨੇ ਜਵਾਨ ਸਵਾਰ ਸਨ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ ਹੈ।
Read More: Punjab Holiday: ਪੰਜਾਬ ਸਰਕਾਰ ਵੱਲੋਂ 14 ਜਨਵਰੀ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ