ਸ੍ਰੀ ਕੋਤਵਾਲੀ ਸਾਹਿਬ

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ‘ਚ ਬੇਅਦਬੀ, ਘਟਨਾ CCTV ਕੈਮਰੇ ‘ਚ ਕੈਦ

ਚੰਡੀਗੜ੍ਹ, 24 ਅਪ੍ਰੈਲ 2023: ਮੋਰਿੰਡਾ ਦੇ ਗੁਰਦੁਆਰਾ ਸਾਹਿਬ ਸ੍ਰੀ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਪਾਠ ਕਰ ਰਹੇ ਦੋ ਗ੍ਰੰਥੀ ਸਿੰਘਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ । ਇਹ ਸਾਰੀ ਘਟਨਾ ਉਥੇ ਲੱਗੇ ਕੈਮਰੇ ਵਿੱਚ ਕੈਦ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਗ੍ਰੰਥੀ ਸਿੰਘਾਂ ਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ |

ਇਸ ਦੇ ਨਾਲ ਹੀ ਉੱਥੇ ਮੌਜੂਦ ਲੋਕਾਂ ਨੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸਦੀ ਕੁੱਟਮਾਰ ਵੀ ਕੀਤੀ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸੰਗਤਾਂ ਨੇ ਧਰਨਾ ਲਗਾਇਆ ਹੈ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ, ਸੰਗਤਾਂ ਵਲੋਂ ਉਕਤ ਵਿਅਕਤੀ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਇਸ ਮੌਕੇ ‘ਤੇ ਉੱਚ ਪੱਧਰ ਦੇ ਪੁਲਿਸ ਅਧਿਕਾਰੀ ਪਹੁੰਚੇ ਹੋਏ ਹਨ |

Scroll to Top