Site icon TheUnmute.com

ਦੁਖਦਾਈ ਖ਼ਬਰ: ਹੁਸ਼ਿਆਰਪੁਰ ਜ਼ਿਲੇ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

Canada

ਚੰਡੀਗੜ੍ਹ, 09 ਅਗਸਤ, 2023: ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ ਚਾਰ ਸਾਲ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਪਰਿਵਾਰ ਨੂੰ ਕੈਨੇਡਾ (Canada) ਤੋਂ ਫੋਨ ਕਰਕੇ ਪੁੱਤਰ ਦੀ ਤੇਜ਼ ਬੁਖ਼ਾਰ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ। ਮ੍ਰਿਤਕ ਸਚਿਨ ਭਾਟੀਆ ਦੀ ਉਮਰ 26 ਸਾਲ ਸੀ। ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 2019 ‘ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਅਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ।

ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਵੀ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 9 ਵਜੇ ਬੇਟੇ ਨਾਲ ਗੱਲ ਹੋਈ। ਉਸ ਸਮੇਂ ਉਹ ਕੰਮ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ। ਰਸਤੇ ਵਿੱਚ ਉਸਨੇ ਹਲਕਾ ਬੁਖਾਰ ਹੋਣ ਬਾਰੇ ਦੱਸਿਆ, ਜਿਸ ਤੋਂ ਬਾਅਦ ਮੈਂ ਉਸਨੂੰ ਘਰ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਦਵਾਈ ਲੈਣ ਲਈ ਕਿਹਾ। ਪੁੱਤਰ ਘਰ ਪਹੁੰਚ ਗਿਆ। ਇਸ ਤੋਂ ਬਾਅਦ ਧੀ ਨਾਲ ਗੱਲ ਕੀਤੀ ਅਤੇ ਉਸ ਨੂੰ ਸਚਿਨ ਦਾ ਧਿਆਨ ਰੱਖਣ ਲਈ ਕਿਹਾ। ਕਰੀਬ 2 ਘੰਟੇ ਬਾਅਦ ਧੀ ਨੇ ਫੋਨ ਕੀਤਾ, ਜਿਸ ਨੇ ਦੱਸਿਆ ਕਿ ਸਚਿਨ ਨੂੰ ਹਸਪਤਾਲ ਲਿਆਂਦਾ ਗਿਆ ਹੈ।

ਬਿਸ਼ਨ ਦਾਸ ਦੀ ਧੀ ਨੇ ਦੱਸਿਆ ਕਿ ਸਚਿਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ। ਬੇਟੀ ਨੇ ਦੱਸਿਆ ਕਿ ਸਚਿਨ ਦੀ ਲਾਸ਼ ਨੂੰ 2 ਦਿਨਾਂ ਤੱਕ ਪੋਸਟਮਾਰਟਮ ਲਈ ਹਸਪਤਾਲ ‘ਚ ਰੱਖਿਆ ਜਾਵੇਗਾ। ਪਰਿਵਾਰ ਨੇ ਸਰਕਾਰ ਨੂੰ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਮੱਦਦ ਦੀ ਅਪੀਲ ਕੀਤੀ ਹੈ।ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਅਤੇ ਵਿਜੈ ਸਾਂਪਲਾ ਨੇ ਵੀ ਪੀੜਤ ਪਰਿਵਾਰ ਨਾਲ ਫੋਨ ‘ਤੇ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ।

Exit mobile version