ਚੰਡੀਗੜ੍ਹ, 09 ਅਗਸਤ 2023: ਆਏ ਦਿਨ ਵਿਦੇਸ਼ ਤੋਂ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਉਂਦੀ ਹੈ | ਇਸਦੇ ਨਾਲ ਹੀ ਕੈਨੇਡਾ (Canada) ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੁਝ ਮਹੀਨੇ ਪਹਿਲਾਂ ਹੀ ਟੋਰਾਂਟੋ ਗਈ ਕੁੜੀ ਦੀ ਗਈ ਹੈ | ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਕੁੜੀ ਦੀ ਮੌਤ ਕਾਰਨ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮਨਪ੍ਰੀਤ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਰਾਤ 3 ਵਜੇ ਡਾਕਟਰ ਦਾ ਫੋਨ ਆਇਆ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਬੇਟੀ ਦੇ ਨਾਲ ਰਹਿ ਰਹੀ ਲੜਕੀ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਉਲਟੀਆਂ ਆ ਗਈਆਂ ਸਨ ਅਤੇ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ।
ਪਿਤਾ ਮੁਤਾਬਕ ਦੋਸਤਾਂ ਨੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਬੇਟੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਵਤਨ ਲਿਆਉਣ ਲਈ ਮੱਦਦ ਕੀਤੀ ਜਾਵੇ।