ਘਨੌਰ 18 ਜਨਵਰੀ 2022 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਸਾਬਕਾ ਚੇਅਰਮੈਨ ਅਤੇ ਪ੍ਰੋ : ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ (Harwinder Singh Harpalpur)B ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਨੂੰ ਅੱਜ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਪ੍ਰੇਮ ਸਿੰਘ ਭੰਗੂ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਪਹੁੰਚੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਵਾਗਤ ਕਰਦਿਆਂ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਅਕਾਲੀ ਦਲ (Shiromani Akali Dal) ਨੂੰ ਛੱਡ ਕੇ ਆਏ ਹਰਵਿੰਦਰ ਸਿੰਘ ਹਰਪਾਲਪੁਰ (Harwinder Singh Harpalpur) ਨੇ ਕਿਹਾ ਕਿ ਕਾਫੀ ਲੰਮੇ ਸਮੇਂ ਤੋਂ ਸ੍ਰੋਮਣੀ ਅਕਾਲੀ ਦਲ ਲਈ ਡਟ ਕੇ ਕੰਮ ਕੀਤਾ ਗਿਆ ਹੈ ਅਤੇ ਧਾਕੜ ਆਗੂ ਵਜੋਂ ਵੱਖ-ਵੱਖ ਅਹੁਦਿਆਂ ਤੇ ਆਪਣੀ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਤੋਂ ਹੀ ਹੱਕਾਂ ਦੀ ਰਾਖੀ ਲਈ ਸਰਕਾਰਾਂ ਨਾਲ ਹਿੱਕ ਡਾਹ ਕੇ ਲੜਨ ਦੀ ਜੁਅਰਤ ਰੱਖੀ ਹੈ। ਉਨ੍ਹਾਂ ਕਿਹਾ ਕਿ ਪਰ ਅਕਾਲੀ ਦਲ ਬੇਕਦਰਿਆਂ ਦੀ ਪਾਰਟੀ ਹੈ। ਇਥੇ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਦੀ ਕਦਰ ਨਹੀਂ ਕੀਤੀ ਜਾਂਦੀ। ਸਿਰਫ ਪਰਿਵਾਰਵਾਦ ਅਤੇ ਵਪਾਰਵਾਦ ਵਾਲਿਆਂ ਨੂੰ ਹੀ ਉੱਪਰ ਆਉਣ ਦਿੱਤਾ ਜਾਂਦਾ ਹੈ।
ਇਸ ਮੌਕੇ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਨੂੰ ਪਿਆਰ ਕਰਨ ਵਾਲਾ ਹਰ ਇੱਕ ਇਨਸਾਨ ਇਸ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਹੋਵੇਗਾ। ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਹਰਵਿੰਦਰ ਸਿੰਘ ਹਰਪਾਲਪੁਰ (Harwinder Singh Harpalpur) ਪੂਰੇ ਪੰਜਾਬ ‘ਚ ਜਾਣੇ ਪਛਾਣੇ ਆਗੂ ਹਨ ਜਿਨ੍ਹਾਂ ਦਾ ਅਕਾਲੀ ਦਲ ਨੂੰ ਨੁਕਸਾਨ ਹੋਣਾ ਸੁਭਾਵਿਕ ਹੈ ਤੇ ਸੰਯੁਕਤ ਸਮਾਜ ਮੋਰਚੇ ਨੂੰ ਲਾਭ ਮਿਲਣਾ ਯਕੀਨੀ ਹੈ।
ਨਵੰਬਰ 22, 2024 7:13 ਬਾਃ ਦੁਃ