ਚੰਡੀਗੜ੍ਹ, 07 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ । ਸਾਧੂ ਸਿੰਘ ਧਰਮਸੋਤ ਕੋਲੋਂ ਰਾਤ ਭਰ ਵਿਜੀਲੈਂਸ ਦਫਤਰ ਵਿੱਚ ਪੁੱਛਗਿੱਛ ਕੀਤੀ ਗਈ।
ਇਸਦੇ ਚੱਲਦੇ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨ ਲਈ ਰਿਮਾਂਡ ‘ਤੇ ਭੇਜ ਦਿੱਤਾ ਹੈ | ਇਸਤੋਂ ਪਹਿਲਾਂ ਸਾਧੂ ਸਿੰਘ ਨੂੰ ਜੰਗਲਾਤ ਵਿਭਾਗ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਸਨ ।