Site icon TheUnmute.com

ਸੇਫ ਸਕੂਲ ਵਾਹਨ ਪਾਲਿਸੀ ਸਖ਼ਤੀ ਨਾਲ ਕੀਤੀ ਜਾਵੇ ਲਾਗੂ: ਡੀਸੀ ਹਰਪ੍ਰੀਤ ਸਿੰਘ ਸੂਦਨ

Safe school vehicle policy

ਸ੍ਰੀ ਮੁਕਤਸਰ ਸਾਹਿਬ, 14 ਮਾਰਚ 2024: ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਰੀਵਿਊ ਮੀਟਿੰਗ ਦੋਰਾਨ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ (ਆਈ.ਏ.ਐਸ) ਵੱਲੋਂ ਸੇਫ ਸਕੂਲ ਵਾਹਨ ਪਾਲਿਸੀ (Safe school vehicle policy) ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਹੁਕਮ ਕੀਤੇ। ਉਨ੍ਹਾਂ ਕਿਹਾ ਕਿ ਹਰ ਸਕੂਲ ਮੈਨਜਮੈਂਟ ਆਪਣੇ ਸਕੂਲ ਵਿੱਚ ਆਉਣ ਵਾਲੀਆਂ ਵੈਨਾਂ ਵਿੱਚ ਵਧੀਆ ਕੁਆਲਟੀ ਦੇ ਆਈ.ਪੀ. ਕੈਮਰੇ ਲਗਵਾਉਣਾ ਯਕੀਨੀ ਬਣਵਾਉਣ ਅਤੇ ਇਹਨਾਂ ਕੈਮਰਿਆਂ ਦੇ ਐਕਸੈਸ ਨੂੰ ਟ੍ਰੈਫਿਕ ਪੁਲਿਸ ਨਾਲ ਸਾਂਝਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹਰ ਸਕੂਲ ਮੈਨੇਜਮੈਂਟ ਹਰ ਸਕੂਲ ਵੈਨ ਵਿੱਚ ਇਕ ਬੀਬੀ ਅਟੈਂਡੈਂਟ ਦਾ ਹੋਣਾ ਯਕੀਨੀ ਬਣਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਕੀਤੇ ਕਿ ਜੋ ਸਕੂਲ ਵੈਨਾਂ, ਪਾਲਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਉਹਨਾਂ ’ਤੇ ਨਿਯਮਾ (Safe school vehicle policy) ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਬੈਠਕ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਬੱਚਿਆਂ ਨੂੰ ਚੋਣ ਗਤੀ ਵਿਧੀਆਂ ਵਿੱਚ ਸ਼ਾਮਲ ਨਾ ਕਰਨ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਲਾਗੂ ਕਰਵਾਓਣ, ਬਾਲ ਮਜਦੂਰੀ ਅਤੇ ਬਾਲ ਭਿਖਿਆ ਕਰਵਾਓਣ ਵਾਲਿਆ ਨਾਲ ਸਖਤੀ ਨਾਲ ਨਜਿੱਠਣ ਦੇ ਹੁਕਮ ਕੀਤੇ ਗਏ।

ਡਿਪਟੀ ਕਮਿਸ਼ਨਰ ਵੱਲੋਂ ਕਿਹਾ ਗਿਆ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸੇ ਤਰ੍ਹਾਂ ਦੀ ਵੀ ਕੋਈ ਢਿੱਲ ਨਾ ਵਰਤੀ ਜਾਵੇ|ਇਸ ਮੀਟਿੰਗ ਵਿੱਚ ਬਾਲ ਭਲਾਈ ਕਮੇਟੀ ਦੇ ਕੇਸਾਂ ਦਾ ਰਿਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਉਹਨਾਂ ਦੇ ਵਿਭਾਗ ਵੱਲੋਂ ਚਲ ਰਹੀ ਸਪੋਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਵੱਧ ਤੋਂ ਵੱਧ ਬੱਚਿਆਂ ਨੂੰ ਲਾਭ ਦੇਣ ਦੀ ਹਦਾਇਤ ਦਿੱਤੀ ਗਈ|

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਡਾਕਟਰ ਸ਼ਿਵਾਨੀ ਨਾਗਪਾਲ, ਤਹਿਸੀਲਦਾਰ ਚੋਣਾ ਹਰਬੰਸ ਸਿੰਘ, ਬਾਲ ਭਲਾਈ ਕਮੇਟੀ ਮੈਂਬਰਜ਼, ਮੁਨੀਸ਼ ਵਰਮਾ, ਅਮਰਜੀਤ ਸਿੰਘ, ਸੰਜੀਵ ਗੁਪਤਾ ਅਤੇ ਵੱਖ-ਵੱਖ ਅਧਿਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਪ੍ਰਧਾਨ ਡਾਕਟਰ ਨਰੇਸ਼ ਪਰੂਥੀ ਵੀ ਹਾਜ਼ਰ ਸਨ।

Exit mobile version