Site icon TheUnmute.com

ਗੈਰ-ਕਾਨੂੰਨੀ ਪਟਾਕਿਆਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ: SDM ਰਵਿੰਦਰ ਸਿੰਘ

firecrackers

ਕੁਰਾਲੀ, 12 ਅਕਤੂਬਰ, 2023: ਕੁਰਾਲੀ ਵਿਖੇ ਪਟਾਕਿਆਂ (firecrackers) ਦੀ ਵਿਕਰੀ ਸਬੰਧੀ ਪ੍ਰਬੰਧਾਂ ਦੀ ਜਾਂਚ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਖਰੜ ਰਵਿੰਦਰ ਸਿੰਘ ਨੇ ਮੋਰਿੰਡਾ ਰੋਡ ‘ਤੇ ਜਾ ਕੇ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਪਟਾਕਿਆਂ ਦੀ ਵਿਕਰੀ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ, ਖਾਸ ਕਰਕੇ ਪਟਾਕਿਆਂ ਨਾਲ ਸਬੰਧਤ ਦੁਕਾਨਾਂ ਦੇ ਮੱਦੇਨਜ਼ਰ ਸਾਰੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਥਾਨਕ ਨਗਰ ਕੌਂਸਲ ਦੇ ਕਾਰਜਕਾਰੀ ਅਫਸਰ ਅਤੇ ਸਟੇਸ਼ਨ ਹਾਊਸ ਅਫਸਰ, ਥਾਣਾ ਕੁਰਾਲੀ ਸਿਟੀ ਨਾਲ ਮੋਰਿੰਡਾ ਰੋਡ ਸਥਿਤ ਪਟਾਕਿਆਂ (firecrackers) ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ ਗਿਆ।

ਨਿਰੀਖਣ ਦੌਰਾਨ ਅੱਗ ਬੁਝਾਊ ਯੰਤਰਾਂ ਅਤੇ ਹੋਰ ਅੱਗ ਤੋਂ ਸੁਰੱਖਿਆ ਕਰਨ ਵਾਲੇ ਪ੍ਰਬੰਧਾਂ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਲਾਇਸੰਸ ਅਤੇ ਉਨ੍ਹਾਂ ਕੋਲ ਮੌਜੂਦ ਸਟਾਕ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਹ ਵੀ ਯਕੀਨੀ ਬਣਾਇਆ ਗਿਆ ਕਿ ਸਟਾਕ ਵਿੱਚ ਮੌਜੂਦ ਸਾਰੇ ਪਟਾਕੇ ਗ੍ਰੀਨ ਸ਼੍ਰੇਣੀ ਵਿੱਚ ਆਉਂਦੇ ਹੋਣ।

ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਮਾਨ ਸੜਕ ‘ਤੇ ਨਾ ਰੱਖਣ। ਉਨ੍ਹਾਂ ਨੇ ਬਿਨਾਂ ਲਾਇਸੈਂਸ ਤੋਂ ਚੱਲ ਰਹੀਆਂ ਦੋ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ।
ਉਨ੍ਹਾਂ ਦੁਕਾਨਦਾਰਾਂ ਨੂੰ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਸਖ਼ਤ ਚਿਤਾਵਨੀ ਦਿੱਤੀ। ਉਨ੍ਹਾਂ ਨੂੰ ਇਹ ਇਹ ਸਪੱਸ਼ਟ ਕੀਤਾ ਗਿਆ ਕਿ ਪ੍ਰਚੂਨ ਸਟਾਲਾਂ ਨੂੰ ਜ਼ਿਲ੍ਹਾ ਪੱਧਰ ‘ਤੇ ਨਿਰਧਾਰਤ ਡਰਾਅ ਤੋਂ ਬਾਅਦ ਹੀ ਅਲਾਟਮੈਂਟ ਦੇ ਅਨੁਸਾਰ ਹੀ ਨਿਰਧਾਰਿਤ ਥਾਂ ਤੇ ਲੱਗਣ ਦੀ ਇਜਾਜ਼ਤ ਦਿੱਤੀ ਜਾਵੇਗੀ।

Exit mobile version