Salman Khan

ਸਲਮਾਨ ਖਾਨ ਨੂੰ ਮੁੜ ਤੋਂ ਮਿਲੀ ਧਮਕੀ, ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ ‘ਤੇ ਸੰਦੇਸ਼ ਆਇਆ

18 ਅਕਤੂਬਰ 2024: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮੁੜ ਤੋਂ ਫਿਰ ਧਮਕੀ ਮਿਲੀ ਹੈ। ਇਸ ਵਾਰ ਟਰੈਫਿਕ ਕੰਟਰੋਲ ਨੂੰ ਭੇਜੇ ਗਏ ਸੰਦੇਸ਼ ਵਿੱਚ ਧਮਕੀ ਲਿਖੀ ਹੋਈ ਪਾਈ ਗਈ। ਮੈਸੇਜ ਭੇਜਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਹੈ।

 

ਸੂਤਰਾਂ ਨੇ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ ‘ਤੇ ਧਮਕੀ ਭਰਿਆ ਸੰਦੇਸ਼ ਆਇਆ ਹੈ, ਜਿਸ ‘ਚ ਅਭਿਨੇਤਾ ਸਲਮਾਨ ਖਾਨ ਤੋਂ ਲਾਰੇਂਸ ਬਿਸ਼ਨੋਈ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।

 

ਇਹ ਸੰਦੇਸ਼ ਭੇਜਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਹ ਸਲਮਾਨ ਅਤੇ ਲਾਰੈਂਸ ਗੈਂਗ ਵਿਚਕਾਰ ਸੁਲ੍ਹਾ ਕਰਵਾ ਦੇਵੇਗਾ, ਜਿਸ ਲਈ ਉਸ ਨੇ ਪੈਸੇ ਮੰਗੇ ਹਨ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਬਦਤਰ ਹੋ ਜਾਵੇਗੀ।

ਪੁਲਿਸ ਜਾਂਚ ਵਿੱਚ ਜੁਟੀ ਹੋਈ
ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਆਏ ਮੈਸੇਜ ‘ਚ ਮੈਸੇਜ ਕਰਨ ਵਾਲੇ ਨੇ ਦਾਅਵਾ ਕੀਤਾ, ”ਇਸ ਨੂੰ ਹਲਕੇ ‘ਚ ਨਾ ਲਓ, ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਬਿਸ਼ਨੋਈ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦੇਣੇ ਪੈਣਗੇ। ਪੈਸੇ ਨਾ ਦਿੱਤੇ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਮਾੜੀ ਹੋ ਜਾਵੇਗੀ। ਮੁੰਬਈ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਮਿਲੀ ਧਮਕੀ
ਸਲਮਾਨ ਖਾਨ ਨੂੰ ਇਹ ਧਮਕੀ ਅਜਿਹੇ ਸਮੇਂ ਮਿਲੀ ਹੈ ਜਦੋਂ ਹਾਲ ਹੀ ‘ਚ ਦੁਸਹਿਰੇ ਵਾਲੇ ਦਿਨ ਉਨ੍ਹਾਂ ਦੇ ਕਰੀਬੀ ਦੋਸਤ ਅਤੇ NCP ਨੇਤਾ ਬਾਬਾ ਸਿੱਦੀਕੀ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਸਲਮਾਨ ਖਾਨ ਨੂੰ ਦਿੱਤੀ ਗਈ ਇਸ ਧਮਕੀ ਤੋਂ ਬਾਅਦ ਪੁਲਸ ਵਿਭਾਗ ‘ਚ ਹੜਕੰਪ ਮਚ ਗਿਆ ਹੈ।

 

ਸਲਮਾਨ ਖਾਨ ਨੂੰ Y+ ਸੁਰੱਖਿਆ ਦਿੱਤੀ ਗਈ
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਸ ਨੂੰ ਹੁਣ Y+ ਸੁਰੱਖਿਆ ਦਿੱਤੀ ਗਈ ਹੈ। ਇਸ ਤੋਂ ਬਾਅਦ ਉਸ ਦੀ ਸੁਰੱਖਿਆ ਲਈ 25 ਦੇ ਕਰੀਬ ਸੁਰੱਖਿਆ ਮੁਲਾਜ਼ਮ ਲੱਗੇ ਰਹਿਣਗੇ। ਇਨ੍ਹਾਂ ‘ਚ ਕਰੀਬ 2 ਤੋਂ 4 NSG ਕਮਾਂਡੋ ਅਤੇ ਪੁਲਸ ਸੁਰੱਖਿਆ ਕਰਮਚਾਰੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਦੋ ਤੋਂ ਤਿੰਨ ਵਾਹਨ ਉਨ੍ਹਾਂ ਦੇ ਨਾਲ ਰਹਿਣਗੇ, ਜਿਨ੍ਹਾਂ ਵਿਚ ਬੁਲੇਟ ਪਰੂਫ ਗੱਡੀ ਵੀ ਹੋਵੇਗੀ।

Scroll to Top