ਪਠਾਨਕੋਟ ‘ਚ ਸੈਲੂਨ ਮਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Pathankot

ਚੰਡੀਗੜ੍ਹ 19 ਅਪ੍ਰੈਲ, 2024: ਪੰਜਾਬ ਦੇ ਜ਼ਿਲ੍ਹਾ ਪਠਾਨਕੋਟ (Pathankot) ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਸੈਲੂਨ ਮਾਲਕ ਪੰਕਜ ਉਰਫ਼ ਪੰਕੂ ਵਾਸੀ ਕੋਠੇ ਮਨਵਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਦਕਿ ਉਸ ਦੇ ਨਾਲ ਇੱਕ ਹੋਰ ਨੌਜਵਾਨ ਵਿੱਕੀ ਵਾਲ-ਵਾਲ ਬਚ ਗਿਆ | ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਪੰਕੂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਕਤ ਨੌਜਵਾਨ ਦੀ ਮੌਤ ਹੋ ਗਈ |

ਇਸ ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਡੀ.ਐਸ.ਪੀ. ਦਿਹਾਤੀ ਲਖਵਿੰਦਰ ਸਿੰਘ ਰੰਧਾਵਾ, ਐੱਸ.ਐੱਚ.ਓ. ਦਵਿੰਦਰ ਪ੍ਰਕਾਸ਼ ਮੌਕੇ ‘ਤੇ ਪਹੁੰਚ ਕੇ ਇਲਾਕੇ ਦਾ ਜਾਇਜ਼ਾ ਲਿਆ। ਮ੍ਰਿਤਕ ਦੇ ਸਾਥੀ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।