July 5, 2024 8:06 am
Mukerian

ਮੁਕੇਰੀਆਂ ‘ਚ ਡਿਊਟੀ ਦੌਰਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਸਲਾਮ: DGP ਗੌਰਵ ਯਾਦਵ

ਚੰਡੀਗੜ੍ਹ, 18 ਮਾਰਚ, 2024: ਹੁਸ਼ਿਆਰਪੁਰ ਦੇ ਮੁਕੇਰੀਆਂ (Mukerian) ਦੇ ਪਿੰਡ ਮਨਸੂਰਪੁਰ ‘ਚ ਬੀਤੇ ਦਿਨ ਸੀ.ਆਈ.ਏ. ਸਟਾਫ ਅਤੇ ਬਦਮਾਸ਼ ਸੁਖਵਿੰਦਰ ਸਿੰਘ ਰਾਣਾ ਮਨਸੂਰਪੁਰੀਆ ਵਿਚਾਲੇ ਹੋਈ ਗੋਲੀਬਾਰੀ ‘ਚ ਸੀ.ਆਈ.ਏ.ਸਟਾਫ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਛਾਤੀ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਜਦੋਂ ਪੁਲਿਸ ਮੁਲਾਜ਼ਮ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਅੰਮ੍ਰਿਤਪਾਲ ਨੂੰ ਮ੍ਰਿਤਕ ਐਲਾਨ ਦਿੱਤਾ।

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦਾ ਅੱਜ ਮੁਕੇਰੀਆਂ (Mukerian) ਦੇ ਪਿੰਡ ਜੰਡੋਰ ‘ਚ ਦਿੱਤੀ ਅੰਤਿਮ ਵਿਦਾਈ ਦਿੱਤੀ ਜਾਵੇਗੀ । ਸ਼ਹੀਦ ਅੰਮ੍ਰਿਤਪਾਲ ਸਿੰਘ ਦਾ 3 ਸਾਲ ਪਹਿਲਾਂ ਹੀ ਹੋਇਆ ਵਿਆਹ ਸੀ | ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ‘ਚ ਸੋਗ ਦੀ ਲਹਿਰ ਹੈ, ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਿੱਤ ਦਿਨ ਹੋ ਰਹੀ ਗੈਂਗਵਾਰ ਚਿੰਤਾ ਦਾ ਵਿਸ਼ਾ ਹੈ। ਡੀਜੀਪੀ ਪੰਜਾਬ ਪੁਲਿਸ ਨੇ ਇੱਕ ਟਵੀਟ ਸਾਂਝਾ ਕੀਤਾ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸਲਾਮ, ਹੁਸ਼ਿਆਰਪੁਰ ਪੁਲਿਸ ਦੇ ਅੰਮ੍ਰਿਤਪਾਲ ਸਿੰਘ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਗੌਰਵ ਯਾਦਵ ਨੇ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਸਾਡੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਨਜ਼ਦੀਕੀਆਂ ਨਾਲ ਹਨ।