Site icon TheUnmute.com

Sambhu border: ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਕਮੇਟੀ ਗਠਨ ਕਰੇਗੀ ਸੁਪਰੀਮ ਕੋਰਟ

Sambhu border

ਚੰਡੀਗੜ੍ਹ, 22 ਅਗਸਤ 2024: ਸੁਪਰੀਮ ਕੋਰਟ ਨੇ ਅੱਜ ਸੰਭੁ ਬਾਰਡਰ (Sambhu border) ਸੰਬੰਧੀ ਮਾਮਲੇ ‘ਤੇ ਸੁਣਵਾਈ ਦੌਰਾਨ ਕਿਹਾ ਕਿ ਛੇਤੀ ਹੀ ਕਿਸਾਨਾਂ (farmers) ਦੀਆਂ ਸ਼ਿਕਾਇਤਾਂ ਦੇ ਸੁਖਾਵੇਂ ਹੱਲ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸਦੇ ਨਾਲ ਹੀ ਜਸਟਿਸ ਸੂਰਿਆ ਕਾਂਤ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਉੱਜਲ ਭੂਯਾਨ ਦੇ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਕਿ ਉਹ ਕਮੇਟੀ ਨੂੰ ਕਿਸਾਨਾਂ ਨਾਲ ਸਬੰਧਤ ਹਰ ਸੰਭਵ ਮੁੱਦਿਆਂ ਬਾਰੇ ਜਾਣਕਾਰੀ ਦੇਵੇ |

Read More: ਡਾਕਟਰ ਕੰਮ ‘ਤੇ ਨਹੀਂ ਪਰਤਣਗੇ ਤਾਂ ਜਨਤਕ ਸਿਹਤ ਢਾਂਚਾ ਕਿਵੇਂ ਕੰਮ ਕਰੇਗਾ: ਸੁਪਰੀਮ ਕੋਰਟ

ਇਸ ਦੌਰਾਨ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ 12 ਅਗਸਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ (farmers) ਨਾਲ ਬੈਠਕਾਂ ਕੀਤੀ ਅਤੇ ਕਿਸਾਨ ਬੰਦ ਕੀਤੇ ਹਾਈਵੇਅ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਸਹਿਮਤ ਹੋਏ। ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਹਾ ਕਿ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਹਾਈਵੇਅ ਤੋਂ ਆਪਣੇ ਟਰੈਕਟਰ ਅਤੇ ਟਰਾਲੀਆਂ ਹਟਾਉਣ ਲਈ ਮਨਾਇਆ ਜਾਵੇ।

Exit mobile version