ਚੰਡੀਗੜ੍ਹ, 15 ਮਾਰਚ 2023: ਮਸ਼ਹੂਰ ਟੀਵੀ ਅਤੇ ਬਾਲੀਵੁੱਡ ਅਦਾਕਾਰ ਸਮੀਰ ਖਾਖਰ (Sameer Khakhar) ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦਾ 71 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਸਮੀਰ ਖਾਖਰ ਨੂੰ 80 ਦੇ ਦਹਾਕੇ ਵਿੱਚ ਦੂਰਦਰਸ਼ਨ ਦੇ ਪ੍ਰਸਿੱਧ ਸੀਰੀਅਲ ਨੁੱਕੜ (1986) ਵਿੱਚ ‘ਖੋਪੜੀ’, ਇੱਕ ਸ਼ਰਾਬੀ, ਦਾ ਬਹੁਤ ਮਸ਼ਹੂਰ ਕਿਰਦਾਰ ਨਿਭਾਉਣ ਲਈ ਜਾਣਿਆ ਜਾਂਦਾ ਹੈ। ਸਮੀਰ ਖਾਖਰ ਦੇ ਭਰਾ ਗਣੇਸ਼ ਖੱਕੜ ਨੇ ਸਮੀਰ ਖਾਖਰ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਸਮੀਰ ਖਾਖਰ (Sameer Khakhar) ਦੇ ਭਰਾ ਗਣੇਸ਼ ਨੇ ਵੀ ਅਦਾਕਾਰ ਦੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮੀਰ ਖਾਖਰ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ। ਕੱਲ੍ਹ ਬਾਅਦ ਦੁਪਹਿਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ’ਤੇ ਬੋਰੀਵਲੀ ਦੇ ਐਮਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਬੇਹੋਸ਼ ਹੋ ਗਏ ਅਤੇ ਉਨ੍ਹਾਂ ਨੂੰ ਆਈ.ਸੀ.ਯੂ ਵਿੱਚ ਦਾਖ਼ਲ ਕਰਵਾਇਆ ਗਿਆ।ਬਾਅਦ ਵਿੱਚ ਕਈ ਅੰਗ ਫੇਲ੍ਹ ਹੋਣ ਕਾਰਨ ਅੱਜ ਤੜਕੇ 4.30 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਬੋਰੀਵਲੀ ਵਿੱਚ ਹੀ ਕੀਤਾ ਜਾਵੇਗਾ। ।