toll plazas

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ

ਚੰਡੀਗੜ੍ਹ, 18 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਬੈਠਕ ਵਿੱਚ ਕੁੱਲ 37 ਜਥੇਬੰਦੀਆਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ (toll plazas) 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ।

ਇਸ ਦੌਰਾਨ ਉਨ੍ਹਾਂ ਕਿਸਾਨ ਮੋਰਚਾ ਵੱਲੋਂ ਭਾਜਪਾ ਦੇ ਸਾਰੇ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਲਿਆ। ਉਧਰ, ਕਿਸਾਨ ਆਗੂ ਰਾਜੇਵਾਲ ਵੀ ਹਾਲ ਹੀ ਵਿੱਚ ਮੀਡੀਆ ਨੂੰ ਮਿਲੇ ਸਨ। ਜਿਕਰਯੋਗ ਹੈ ਕਿ ਦਿੱਲੀ ਵੱਲ ਮਾਰਚ ਕਰਨ ਲਈ ਨਿਕਲੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਪਿਛਲੇ 6 ਦਿਨਾਂ ਤੋਂ ਸ਼ੰਭੂ ਬਾਰਡਰ ‘ਤੇ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਈ ਵਾਰ ਕੇਂਦਰ ਨੂੰ ਮਿਲ ਚੁੱਕੇ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। ਇਸ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਵਿਸ਼ਾਲ ਕਰਨ ਲਈ ਬੈਠਕ ਕੀਤੀ ਹੈ।

Scroll to Top