June 30, 2024 11:29 pm
Samyukt Kisan Morcha

ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ’ਚ 21 ਮਾਰਚ ਨੂੰ ਕਰੇਗਾ ਰੋਸ ਪ੍ਰਦਰਸ਼ਨ

ਚੰਡੀਗੜ੍ਹ 14 ਮਾਰਚ 2022: ਅੱਜ ਸੋਮਵਾਰ ਨੂੰ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਹੋਈ ਹੈ ਅਤੇ ਕਿਸਾਨ ਅੰਦੋਲਨ ਨੂੰ ਦੁਬਾਰਾ ਫਿਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ‘ਚ ਰੋਸ ਪ੍ਰਦਰਸ਼ਨ ਹੋਵੇਗਾ। ਇਸ ਤੋਂ ਬਾਅਦ ਚੰਡੀਗੜ੍ਹ ‘ਚ 25 ਮਾਰਚ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸਦੇ ਨਾਲ ਹੀ ਕਿਹਾ ਕਿ ਐਮਐਸਪੀ ਨੂੰ ਲੈ ਕੇ ਕਿਸਾਨ ਇਕ ਹਫਤੇ ਤੱਕ ਵਿਰੋਧ ਪ੍ਰਦਰਸ਼ਨ ਕਰਨਗੇ।

ਇਸ ਬੈਠਕ ਨਾਲ ਜੁੜੇ ਆਗੂਆਂ ਦਾ ਕਹਿਣਾ ਸੀ ਕਿ ਦੁਬਾਰਾ ਕਿਸ ਤਰ੍ਹਾਂ ਦਾ ਅੰਦੋਲਨ ਸ਼ੁਰੂ ਕਰਨਾ ਹੈ, ਇਸ ਸਬੰਧੀ ਫੈਸਲਾ ਕਰ ਲਿਆ ਜਾਵੇਗਾ। ਹਾਲਾਂਕਿ ਪੰਜਾਬ ਅਤੇ ਯੂਪੀ ਦੀਆਂ ਚੋਣਾਂ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੇ ਕਈ ਆਗੂ ਅਤੇ ਕਿਸਾਨ ਸੰਗਠਨ ਹੁਣ ਅੰਦੋਲਨ ਤੋਂ ਕਿਨਾਰਾ ਕਰਦੇ ਨਜ਼ਰ ਆ ਰਹੇ ਹਨ। ਉਧਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਹਨ। ਇਸੇ ਦੌਰਾਨ ਪੰਜਾਬ ‘ਚ ਕਈ ਕਿਸਾਨ ਆਗੂਆਂ ਨੇ ਚੋਣ ਲੜੀ ਹੈ ਅਤੇ ਕਿਸੇ ਵੀ ਕਿਸਾਨ ਆਗੂ ਨੂੰ ਜਿੱਤ ਨਹੀਂ ਮਿਲੀ।