June 30, 2024 3:01 pm
ਸੰਯੁਕਤ ਕਿਸਾਨ ਮੋਰਚੇ ਨੇ

ਸੰਯੁਕਤ ਕਿਸਾਨ ਮੋਰਚੇ ਨੇ 25 ਸਤੰਬਰ ਨੂੰ ‘ਭਾਰਤ ਬੰਦ’ ਕਰਨ ਦਾ ਐਲਾਨ ਕੀਤਾ

ਚੰਡੀਗੜ੍ਹ ,28 ਜੁਲਾਈ 2021 : ਕੇਂਦਰ ਵੱਲੋ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ | ਜਿਸ ਦੇ ਲਈ ਕਰੀਬ ਪਿਛਲੇ 9 ਮਹੀਨੇ ਤੋਂ ਕਿਸਾਨ ਦਿੱਲੀ ਦੇ ਬਰੂਹਾਂ ਤੇ ਬੈਠੇ ਹੋਏ ਹਨ ਪਰ ਅਜੇ ਤੱਕ ਕੋਈ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ ਜਿਸ ਨੂੰ ਲੈ ਸੰਯੁਕਤ ਕਿਸਾਨ ਮੋਰਚੇ ਨੇ 25 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਹੈ |

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਪਿਛਲੇ ਸਾਲ ਵੀ 25 ਸਤੰਬਰ ਨੂੰ ਭਾਰਤ ਬੰਦ ਕੀਤਾ ਗਿਆ ਸੀ ਤੇ ਇਸ ਸਾਲ ਵੀ 25 ਸਤੰਬਰ ਨੂੰ ਹੀ ਭਾਰਤ ਬੰਦ ਕੀਤਾ ਜਾਵੇਗਾ |  ਇਸ ਵਾਰ ਭਾਰਤ ਬੰਦ ਤੇ ਪਿਛਲੇ ਸਾਲ ਨਾਲੋਂ ਵਧੇਰੇ ਸਫ਼ਲ ਹੋਣ ਦੀ ਆਸ ਜਤਾਈ ਹੈ |