Site icon TheUnmute.com

ਅਗਨੀਪਥ ਯੋਜਨਾ ਖ਼ਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ

Samyukta Kisan Morcha

ਚੰਡੀਗੜ੍ਹ 20 ਜੂਨ 2022: ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ (Agneepath Yojana) ਦਾ ਵਿਰੋਧ ਦੇਸ਼ ਦੇ ਕਈ ਸੂਬਿਆਂ ਫੈਲ ਚੁੱਕਾ ਹੈ , ਹਰ ਪਾਸੇ ਇਸ ਯੋਜਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸਦੇ ਨਾਲ ਹੀ ਇਸ ਵਿਰੋਧ ਪ੍ਰਦਰਸ਼ਨ ਨੂੰ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਗਿਆ ਹੈ। ਇਸਦੇ ਚੱਲਦੇ ਸੰਯੁਕਤ ਕਿਸਾਨ ਮੋਰਚਾ (Samyukta Kisan Morcha) ਨੇ 24 ਜੂਨ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਪਹਿਲਾ ਇਹ ਵਿਰੋਧ ਪ੍ਰਦਰਸ਼ਨ 30 ਜੂਨ ਨੂੰ ਹੋਣਾ ਸੀ |

ਜਿਕਰਯੋਗ ਹੈ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਲਿਖਿਆ ਕਿ , ‘24 ਜੂਨ ਨੂੰ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਭਰ ‘ਚ ਜ਼ਿਲਾ-ਤਹਿਸੀਲ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ।’ਰਾਕੇਸ਼ ਟਿਕੈਤ ਨੇ ਕਿਹਾ ਕਿ ਵਿਰੋਧ ਕਰਨ ਦਾ ਫੈਸਲਾ ਕਰਨਾਲ ਵਿੱਚ ਐਸਕੇਐਮ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਟਿਕੈਤ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਲਈ ਨੌਜਵਾਨਾਂ, ਨਾਗਰਿਕ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਸਮਰਥਨ ਦੀ ਮੰਗ ਕੀਤੀ ਹੈ।

Exit mobile version