ਚੰਡੀਗੜ੍ਹ 16 ਅਪ੍ਰੈਲ 2022: ਸੀ ਐੱਮ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਲਕੇ ਹੋਣ ਜਾ ਰਹੀ ਹੈ | ਜਿਕਰਯੋਗ ਹੈ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਪੱਤਰ ਭੇਜਿਆ ਹੈ। ਇਹ ਮੀਟਿੰਗ 17 ਅਪ੍ਰੈਲ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਵੱਖੋ-ਵੱਖਰੇ ਸਮੇਂ ਤੇ ਝੋਨੇ ਦੀ ਬਿਜਾਈ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਅਨੁਸਾਰ ਕੱਲ ਹੋਣ ਵਾਲੀ ਮੀਟਿੰਗ ਵਿੱਚ ਡਾ ਦਰਸ਼ਨ ਪਾਲ, ਪ੍ਰਧਾਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਹਰਿੰਦਰ ਸਿੰਘ ਲੱਖੋਵਾਲ, ਜਨਰਲ ਸਕੱਤਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਰਜੀਤ ਸਿੰਘ ਫੂਲ, ਸੂਬਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ, ਜਗਜੀਤ ਸਿੰਘ ਡੱਲੇਵਾਲ, ਆਦਿ ਸ਼ਾਮਲ ਹੋਣਗੇ |